- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਲਈ ਰਵਾਨਾ
ਅਬੋਹਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਭਾਈ ਕੇਰਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਗਦੇਵ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਸਾਬਕਾ ਵਿਧਾਇਕ ਸ. ਪ੍ਰਕਾਸ਼ ਸਿੰਘ ਭੱਟੀ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਪ੍ਰਮਿੰਦਰ ਸਿੰਘ ਕੋਲਿਆਂਵਾਲੀ, ਸ. ਗੁਰਮੀਤ ਸਿੰਘ ਬਿੱਟੂ, ਸ. ਦੀਪਇੰਦਰ ਸਿੰਘ ਇੰਚਾਰਜ 85 ਤੇ ਸ. ਜਸਬੀਰ ਸਿੰਘ, ਸ. ਮੁਕੰਦ ਸਿੰਘ ਗੁਰਦੁਆਰਾ ਇੰਸਪੈਕਟਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।


