- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਸਹਿਯੋਗ ਦੇਵੇਗੀ: ਕ੍ਰਿਸ਼ਨ ਕੁਮਾਰ ਬਾਵਾ
ਫਾਊਂਡੇਸ਼ਨ ਕਨੇਡਾ, ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ
ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇਗੀ। ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਦੇਸ਼ ਵਿਦੇਸ਼ ਅੰਦਰ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕਨੇਡਾ, ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ, ਜਿਸ ਦੀ ਜ਼ਿੰਮੇਵਾਰੀ ਫਾਊਂਡੇਸ਼ਨ ਦੇ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਕਨੇਡਾ ਦੇ ਪ੍ਰਧਾਨ ਹਰਬੰਤ ਸਿੰਘ ਦਿਉਲ, ਚੇਅਰਮੈਨ ਫਾਊਂਡੇਸ਼ਨ ਅਸ਼ੋਕ ਬਾਵਾ ਅਤੇ ਰਿਟਾਇਡ ਬ੍ਰਿਗੇਡੀਅਰ ਨਵਾਬ ਸਿੰਘ ਹੀਰ ਮੁੱਖ ਸ੍ਰਪ੍ਰਸਤ ਕਨੇਡਾ ਵਿੱਚ ਨਿਭਾਉਣਗੇ।ਬਾਵਾ ਨੇ ਦੱਸਿਆ ਕਿ ਕੈਥਲ (ਹਰਿਆਣਾ) ਵਿੱਚ ਉਮਰਾਓ ਸਿੰਘ ਪ੍ਰਧਾਨ ਫਾਊਂਡੇਸ਼ਨ ਹਰਿਆਣਾ ਸਮਾਗਮ ਆਯੋਜਿਤ ਕਰ ਰਹੇ ਹਨ ਅਤੇ ਕਲਕੱਤਾ ਵਿੱਚ ਮੇਘ ਸਿੰਘ ਸਿੱਧੂ ਸਮਾਗਮ ਆਯੋਜਿਤ ਕਰਨਗੇ। ਇਸੇ ਤਰ੍ਹਾਂ ਬੰਬਈ ਵਿੱਚ ਸੁਖਵਿੰਦਰ ਸਿੰਘ ਗਿੱਲ ਅਤੇ ਹਰਚੰਦ ਸਿੰਘ ਸੱਗੂ ਵੱਲੋਂ ਸਮਾਗਮ ਆਯੋਜਿਤ ਕੀਤਾ ਜਾਵੇਗਾ।


