- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਤਿਆਰੀਆਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ : ਡੀ.ਸੀ. ਗੁਰਦਾਸਪੁਰ
ਗੁਰਦਾਸਪੁਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਕੀਤੇ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਪੰਚਾਇਤ ਭਵਨ ਵਿਖੇ ਸਬੰਧਿਤ ਅਧਿਕਾਰੀਆਂ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਗੁਰਦੁਆਰਾ ਸਾਹਿਬ ਦੇ ਮੈਨਜੇਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 16 ਸਤੰਬਰ 2018 ਨੂੰ ਬਾਬੇ ਦੇ ਵਿਆਹ ਦੀਆਂ ਤਿਆਰੀਆਂ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿਲ ਨਾ ਵਰਤੀ ਜਾਵੇ ਤੇ ਸਮੂਹ ਵਿਭਾਗ ਪੂਰੀ ਮਿਹਨਤ ਤੇ ਲਗਨ ਨਾਲ ਆਪਣੇ ਡਿਊਟੀ ਨਿਭਾਉਣ। ਉਨਾਂ ਦਸਿਆ ਕਿ 15 ਸਤੰਬਰ ਨੂੰ ਸ਼ਾਮ ਨੂੰ ਬਟਾਲਾ ਵਿਖੇ ਬਾਬਾ ਜੀ ਦੀ ਬਾਰਾਤ ਪੁਹੰਚੇਗੀ ਤੇ ਸਵੇਰੇ 16 ਸਤੰਬਰ ਨੂੰ ਗੁਰਦੁਆਰਾ ਕੰਧ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ , ਜੋ ਸਾਰੇ ਸ਼ਹਿਰ ਵਿਚ ਹੁੰਦਾ ਹੋਇਆ ਸ਼ਾਮ ਨੂੰ ਵਾਪਿਸ ਗੁਰਦੁਅਰਾ ਸਾਹਿਬ ਪੁਹੰਚੇਗਾ।ਉਨ੍ਹਾਂ ਬਟਾਲਾ ਦੇ ਈ.ਓ ਤੇ ਪੀ.ਡਬਲਿਊ .ਡੀ ਅਧਿਕਾਰੀ ਨੂੰ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸੜਕ ਦੀ ਮੁਰੰਮਤ ਪਹਿਲ ਦੇ ਆਧਾਰ ਤੇ ਕੀਤੀ ਜਾਵੇ। ਉਨਾਂ ਈ.ਓ ਨੂੰ ਕਿਹਾ ਕਿ ਸ਼ਹਿਰ ਦੀ ਸਮੁਚੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤੇ ਪਹਿਲੀ ਸਤੰਬਰ ਨੂੰ ਸ਼ਹਿਰ ਵਿਚ ਲਗਾਤਾਰ ਸਫਾਈ ਕਰਨ ਦੇ ਨਾਲ-ਨਾਲ ਕੂੜੇ ਦੇ ਢੇਰ ਵੀ ਚੁਕਵਾਏ ਜਾਣ।ਸ਼ਹਿਰ ਦੀਆਂ ਲਾਈਟਾਂ ਚੈਕ ਕੀਤੀਆਂ ਜਾਣੀਆਂ ਤੇ ਖਰਾਬ ਲਾਈਟਾਂ ਤੁਰੰਤ ਠੀਕ ਕੀਤੀਆਂ ਜਾਣ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਗਤ ਦੀ ਸਹਲੂਤ ਲਈ ਮੈਡੀਕਲ ਟੀਮਾਂ ਗਠਿਤ ਕੀਤੀਆਂ ਜਾਣ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਦਸਿਆ ਕਿ ਸੰਗਤਾਂ ਦੀ ਸੁਰਖਿਆ ਦੇ ਪੁਖਤਾ ਕੀਤੇ ਜਾਣਗੇ ਤੇ ਕਰੀਬ 1600 ਪੁਲਿਸ ਜਵਾਨਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।


