- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਬਾਗ ਸ਼ਹੀਦਾਂ ਸੈਕਟਰ 44-ਏ ਚੰਡੀਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਬਾਗ ਸ਼ਹੀਦਾਂ ਸੈਕਟਰ 44-ਏ ਚੰਡੀਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਕੁਰਾਲੀ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਬਚਨ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਸ. ਸਤਪਾਲ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਬਾਗ ਬੁੜੈਲ ਚੰਡੀਗੜ੍ਹ, ਇੰਚਾਰਜ ਟਰੱਸਟ ਸ. ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਸ. ਜੋਗਾ ਸਿੰਘ ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਗੁ: ਇੰਸਪੈਕਟਰ ਸ. ਗੁਰਚਰਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।


