ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਕਿਸਮ ਦੇ 30 ਟਨ ਫੁੱਲਾਂ ਨਾਲ ਫੁੱਲਾਂ ਨਾਲ ਸਜਾਵਟ

ਅੰਮਿ੍ਤਸਰ, 9 ਅਕਤੂਬਰ (ਵਾਇਆ ਪੰਜਾਬ ਬਿਊਰੋ)

ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ‏ ਕੀਤੀ ਜਾ ਰਹੀ ਹੈ | ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਵੱਖ-ਵੱਖ ਕਿਸਮਾਂ ਦੇ 30 ਟਨ ਫੁੱਲਾਂ ਨਾਲ ਸਜਾਵਟ ਕਰਨ ਲਈ ਕੱਲਕਤਾ ਤੇ ਦਿੱਲੀ ਤੋਂ ਆਏ ਕਾਰੀਗਰਾਂ ਨਾਲ ਹੋਰ ਸੰਗਤਾਂ ਵਲੋ ਵੀ ਸੇਵਾ ਕੀਤੀ ਜਾ ਰਹੀ ਹੈ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਮੁੰਬਈ ਤੋਂ ਆਏ ਸਿੱਖ ਸ਼ਰਧਾਲੂ ਇਕਬਾਲ ਸਿੰਘ ਨੇ ਦੱਸਿਆ ਕਿ ਮੁੰਬਈ ਦੀ ਸੰਗਤ ਵਲੋਂ ਬੀਤੇ ਕਈ ਸਾਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਨਾਲ ਸਜਾਵਟ ਕਰਨ ਦੀ ਸੇਵਾ ਨਿਭਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਜਾਵਟ ਲਈ ਮਲੇਸ਼ੀਆ, ਸਿੰਗਾਪੁਰ, ਬੈਂਕਾਕ ਤੋਂ ਇਲਾਵਾ ਕੋਲਕਾਤਾ, ਪੁਣੇ, ਬੰਗਲੁਰੂ ਸਮੇਤ ਵੱਖ-ਵੱਖ ਜਗ੍ਹਾ ਤੋਂ ਆਰਚਿਡ, ਗੁਲਾਬ, ਕਾਰਨਿਸ਼ਾਨ, ਗੇਂਦਾ, ਲੀਲੀਅਮ, ਸੁਲਸ਼ੀਰੀ ਆਦਿ ਸਮੇਤ 25 ਤੋਂ ਵਧੇਰੇ ਕਿਸਮ ਦੇ 30 ਟਨ ਫ਼ੁੱਲ ਮੰਗਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਫ਼ੁਲ ਵਿਦੇਸ਼ ਤੋਂ ਹਵਾਈ ਜਹਾਜ਼ ਰਾਹੀਂ ਅਤੇ ਉਸ ਤੋਂ ਅੱਗੇ ਕੋਲਡ ਸਟੋਰ ਵਾਲੀਆਂ ਗੱਡੀਆਂ ਰਾਹੀਂ ਇੱਥੇ ਪਹੁੰਚੇ ਹਨ, ਜੋ ਕਈ ਦਿਨਾਂ ਤੱਕ ਮੁਰਝਾਉਂਦੇ ਨਹੀਂ | ਉਨ੍ਹਾਂ ਦੱਸਿਆ ਕਿ ਸਜਾਵਟ ਦੇ ਕੰਮ ‘ਚ ਕਲਕੱਤਾ ਤੇ ਦਿੱਲੀ ਤੋਂ 100 ਦੇ ਕਰੀਬ ਕਾਰੀਗਰ ਲਗਾਏ ਗਏ ਹਨ |
ਅੱਜ ਸਜੇਗਾ ਨਗਰ ਕੀਰਤਨ
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੱਜ ਗੁ: ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ ਤੇ ਕੱਲ੍ਹ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ 11 ਅਕਤੂਬਰ ਨੂੰ ਸਵੇਰੇ 8:30 ਤੋਂ 12:00 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਣਗੇ | ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਦਿਨ ਧਾਰਮਿਕ ਦੀਵਾਨ ਜਾਰੀ ਰਹਿਣਗੇ ਤੇ ਇਨ੍ਹਾਂ ਦੌਰਾਨ ਵਿਸ਼ੇਸ਼ ਕਵੀ ਸਮਾਗਮ ਵੀ ਹੋਵੇਗਾ | ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਸੰਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਹੋਵੇਗੀ ਤੇ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ |

VIA PUNJAB