- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 10 ਅਕਤੂਬਰ (ਵਾਇਆ ਪੰਜਾਬ)
ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ 12 ਵਜੇ ਅਰਦਾਸ ਉਪਰੰਤ ਆਰੰਭ ਹੋਇਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਮਲਕੀਅਤ ਸਿੰਘ ਤੇ ਕੈਬਨਿਟ ਮੰਤਰੀ ਡਾ. ਨਿੱਝਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਹ ਨਗਰ ਕੀਰਤਨ ਸ਼ਹਿਰ ਦੇ 12 ਵੱਖ-ਵੱਖ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।


