- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ ਭਲਕੇ 11 ਅਗਸਤ ਨੂੰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਦਾਰੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲਾ, ਸ੍ਰੀ ਅੰਮ੍ਰਿਤਸਰ ਵਿਖੇ ਭਲਕੇ 11 ਅਗਸਤ ਨੂੰ ਪਹਿਲੀ ‘ਸਾਊਂਡ ਨੈਸ਼ਨਲ ਕਾਨਫਰੰਸ’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਲਕੇ 11 ਅਗਸਤ ਨੂੰ ਸਵੇਰੇ 11:00 ਵਜੇ ਹੋਣ ਵਾਲੀ ਇਸ ਕਾਨਫਰੰਸ ਵਿਚ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਦੇ ਡਾਇਰੈਕਟਰ ਸ੍ਰੀ ਏ. ਕੇ. ਸਿਨਹਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਡਾ. ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਬਚਪਨ ਤੋਂ ਸੁਣਨ ਤੇ ਬੋਲਣ ਤੋਂ ਅਸਮਰਥ ਰਹੇ ਬੱਚਿਆਂ ਸਬੰਧੀ ਹੋਣ ਵਾਲੀ ਦੇਸ਼ ਦੀ ਇਹ ਪਹਿਲੀ ਕਾਨਫਰੰਸ ਸ਼੍ਰੋਮਣੀ ਕਮੇਟੀ ਦੇ ਅਦਾਰੇ ਵਿਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਸਦਾ ਹੀ ਕੋਸ਼ਿਸ਼ ਰਹੀ ਹੈ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਬੇਹਤਰ ਸਹੂਲਤਾਂ ਦੇ ਨਾਲ-ਨਾਲ ਨਵੀਆਂ ਤਕਨੀਕਾਂ ਅਤੇ ਇਲਾਜ਼ ਪ੍ਰਬੰਧ ਲਈ ਪਹੁੰਚ ਕੀਤੀ ਜਾਵੇ।


