- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਵੇਰੇ 7:30 ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 1 ਅਗਸਤ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਭਾਈ ਦਿਆ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਹੈੱਡ ਗ੍ਰੰਥੀ ਭਾਈ ਪ੍ਰੇਮ ਸਿੰਘ ਨੇ ਲਿਆ। ਇਸ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਦੀਆਂ ਸਿੱਖ ਬੱਚੀਆਂ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ ਸਮੇਤ ਸੰਗਤਾਂ ਮੌਜੂਦ ਸਨ।


