- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਪਾਉਂਟਾ ਸਾਹਿਬ ਵਿਖੇ ਐਨ.ਆਰ.ਆਈ. ਨਿਵਾਸ ਸੰਗਤ ਅਰਪਣ
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਨ.ਆਰ.ਆਈ. ਨਿਵਾਸ ਦਾ ਉਦਘਾਟਨ ਕੀਤਾ। ਇਸ ਚਾਰ ਮੰਜ਼ਿਲਾ ਯਾਤਰੀ ਨਿਵਾਸ ਦੀ ਕਾਰ ਸੇਵਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਸੁੱਖਾ ਸਿੰਘ ਨੇ ਕਰਵਾਈ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਇਹ ਅਤਿ-ਅਧੁਨਿਕ ਨਿਵਾਸ ਵਿਚ 70 ਦੇ ਕਰੀਬ ਕਮਰੇ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਮੀਟਿੰਗ ਹਾਲ ਅਤੇ ਕਾਰ ਪਾਰਕਿੰਗ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਨਵਾਂ ਦੀਵਾਨ ਹਾਲ ਵੀ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਵਿਖੇ 320 ਕੇ.ਵੀ. ਦੇ ਜਨਰੇਟਰ ਅਤੇ 400 ਕੇ.ਵੀ. ਟਰਾਂਸਫਾਰਮਰ ਦੀ ਰਸਮੀ ਸ਼ੁਰੂ ਵੀ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਕਥਾ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਵਿਧਾਇਕ ਚੌਧਰੀ ਸੁਖਰਾਮ ਜੀ, ਸ. ਦਰਸ਼ਨ ਸਿੰਘ ਪੀਏ, ਬਾਬਾ ਅਮਰੀਕ ਸਿੰਘ ਪਟਿਆਲਾ, ਸ. ਓਂਕਾਰ ਸਿੰਘ, ਸ. ਅਵਤਾਰ ਸਿੰਘ ਤਾਰੀ, ਸ. ਦਰਸ਼ਨ ਸਿੰਘ ਪ੍ਰਧਾਨ ਸੁਖਮਨੀ ਸੁਸਾਇਟੀ, ਸ. ਤਰਵਿੰਦਰ ਸਿੰਘ, ਸ. ਜਸਵੰਤ ਸਿੰਘ ਆਦਿ ਮੌਜੂਦ ਸਨ।


