- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਕੀਤੀ ਜਾਵੇਗੀ ਵਰਤੋਂ: ਅਰੁਨਾ ਚੌਧਰੀ
ਟਰਾਂਸਪੋਰਟ ਮੰਤਰੀ ਨੇ ਪੰਜਾਬ ਰਾਜ ਰੋਡ ਸੇਫਟੀ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ – ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗਾ ਅਤੇ ਸੜਕੀ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਇਹ ਗੱਲ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਪੰਜਾਬ ਰਾਜ ਸਟੇਟ ਰੋਡ ਸੇਫਟੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਉਪਰੰਤ ਜਾਰੀ ਬਿਆਨ ਵਿੱਚ ਕਹੀ। ਇਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਧੁਨਿਕ ਯੰਤਰਾਂ ਦੀ ਮੱਦਦ ਨਾਲ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਿਕੰਜਾ ਕਸਿਆ ਜਾਵੇ। ਈ-ਚਲਾਨਿੰਗ ਦੇ ਨਾਲ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਰੋਕਣ ਲਈ ਮਸ਼ੀਨਾਂ ਦੀ ਵਰਤੋਂ, ਤੇਜ਼ ਸਪੀਡ ਵਾਲੇ ਵਾਹਨਾਂ ਦੀ ਸ਼ਨਾਖਤ ਲਈ ਸਪੀਡ ਗੰਨਜ਼ ਅਤੇ ਓਵਰ ਲੋਡਿੰਗ ਨੂੰ ਰੋਕਣ ਲਈ ਭਾਰ ਤੋਲਣ ਵਾਲੀਆਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨਾਂ ਕਿਹਾ ਕਿ ਤੇਜ਼ ਸਪੀਡ ਨੂੰ ਰੋਕਣ ਲਈ ਚੰਡੀਗੜ-ਨੰਗਲ ਮੁੱਖ ਮਾਰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਲੈਂਦੇ ਹੋਏ ਇਥੇ ਦੁਰਘਟਨਾ ਦੀ ਸੰਭਾਵਨਾਵਾਂ ਵਾਲੀਆਂ ਥਾਵਾਂ ਉਤੇ ਸਪੀਡ ਕੈਮਰੇ ਲਗਾਏ ਜਾਣ। ਉਨਾਂ ਕਿਹਾ ਕਿ ਓਵਰ ਲੋਡਿੰਗ ਦੀ ਸਮੱਸਿਆ ਨੂੰ ਰੋਕਣ ਲਈ ਟੋਲ ਪਲਾਜ਼ਿਆਂ ਤੋਂ ਇਲਾਵਾ ਹੋਰ ਵੀ ਸਥਾਨਾਂ ਉਤੇ ਵਾਹਨਾਂ ਦੇ ਭਾਰ ਚੈਕ ਕੀਤੇ ਜਾਣ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੜਕੀ ਸੁਰੱਖਿਆ ਨਿਯਮਾਂ ਦੀ ਪਾਲਣਾ ਜਿੱਥੇ ਸਖਤੀ ਨਾਲ ਲਾਗੂਕਰਨ ਨਾਲ ਹੋ ਸਕਦੀ ਹੈ ਉਥੇ ਸਭ ਤੋਂ ਜ਼ਰੂਰੀ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ। ਉਨਾਂ ਕਿਹਾ ਕਿ ਵਿਦਿਆਰਥੀਆਂ ਲਈ ਖਾਸ ਤੌਰ ‘ਤੇ ਜਾਗਰੂਕ ਕੈਂਪ ਲਗਾਏ ਜਾਣ। ਇਸ ਸਬੰਧੀ ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਦੇ ਸਿਲੇਬਸ ਵਿੱਚ ਸੜਕੀ ਸੁਰੱਖਿਆ ਨਿਯਮਾਂ ਨੂੰ ਸ਼ਾਮਲ ਕਰਨ ਦੇ ਨਾਲ ਸਵੇਰ ਦੀਆਂ ਪ੍ਰਾਥਨਾ ਸਭਾ ਵਿੱਚ ਵੀ ਜਾਣਕਾਰੀ ਦਿੱਤੀ ਜਾਵੇ। ਉਨਾਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਾਹਨ ਬਿਨਾਂ ਰਿਫੈਲਕਟਰਾਂ ਦੇ ਸੜਕ ਉਪਰ ਨਾ ਚੱਲੇ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਨਿਰਮਲਜੀਤ ਸਿੰਘ ਕਲਸੀ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸ਼ਿਵਾ ਪ੍ਰਸ਼ਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਡਾ. ਸ਼ਰਦ ਚੌਹਾਨ, ਪੰਜਾਬ ਪੁਲਿਸ ਦੇ ਟ੍ਰੈਫਿਕ ਸਲਾਹਕਾਰ ਸ੍ਰੀ ਨਵਦੀਪ ਅਸੀਜਾ, ਸ੍ਰੀ ਹਰਮਨ ਸਿੰਘ ਸਿੱਧੂ ਸਮੇਤ ਵੱਖ-ਵੱਖ ਵਿਭਾਗ ਜਿਵੇਂ ਕਿ ਵਿੱਤ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਸਿਹਤ, ਸਥਾਨਕ ਸਰਕਾਰਾਂ, ਪੀ.ਆਰ.ਬੀ.ਡੀ.ਬੀ, ਪੰਜਾਬ ਮੰਡੀਕਰਨ ਬੋਰਡ ਦੇ ਨੁਮਾਇੰਦੇ ਵੀ ਹਾਜ਼ਰ ਸਨ।


