- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੜਕ ਹਾਦਸੇ ਚ ਦੋ ਪੰਜਾਬੀ ਭਰਾਵਾਂ ਦੀ ਮੌਤ, ਇਕ ਗੰਭੀਰ ਜ਼ਖਮੀ
ਬੀਤੇ ਦਿਨੀਂ ਅਮਰੀਕਾ ਦੇ ਸੂਬੇ ਇੰਡਿਆਨਾ ਵਿੱਚ ਇਕ ਕਾਰ ਸੜਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ, ਜੋ ਸਿੱਖ ਪਰਿਵਾਰ ਨਾਲ ਸਬੰਧਤ ਸਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਦਵਨੀਤ ਸਿੰਘ ਚਹਿਲ ਅਤੇ ਵਰੁਨਦੀਪ ਸਿੰਘ ਬੜਿੰਗ ਵਜੋਂ ਹੋਈ ਹੈ। ਦੋਵੇਂ ਨੌਜਵਾਨ ਇੰਡਿਆਨਾ ਸੂਬੇ ਦੇ ਫਿਸ਼ਰਜ਼ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਮਮੇਰੇ ਭਰਾ ਸਨ।ਪੁਲਸ ਦੇ ਦੱਸਣ ਮੁਤਾਬਕ ਇਹ ਹਾਦਸਾ ਲੰਘੇ ਬੁੱਧਵਾਰ ਨੂੰ ਦੇਰ ਰਾਤ ਢਾਈ ਵਜੇ ਦੇ ਕਰੀਬ ਵਾਪਰਿਆ, ਜਦ ਉਹ ਤਿੰਨ ਜਣੇ 2017 ਮਾਡਲ ਮਰਸਿਡੀਜ਼ ਬੈਂਜ਼ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਅਚਾਨਕ ਉਨ੍ਹਾਂ ਦੀ ਕਾਰ ਇਕ ਦਰੱਖ਼ਤ ਵਿੱਚ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਹ ਦੋਵੇਂ ਨੌਜਵਾਨ ਕਾਰ ਵਿੱਚੋਂ ਬਾਹਰ ਡਿੱਗ ਪਏ ਤੇ ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਕਾਰ ਵਿੱਚ ਇਕ ਹੋਰ 20 ਸਾਲਾ ਗੁਰਜੋਤ ਸਿੰਘ ਸੰਧੂ ਨਾਮੀਂ ਨੌਜਵਾਨ ਵੀ ਮੌਜੂਦ ਸੀ, ਜੋ ਬਹੁਤ ਹੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।


