- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
ਸ੍ਰੀ ਮਾਛੀਵਾੜਾ ਸਾਹਿਬ – ਬੁਧਵਾਰ ਸ਼ਾਮ ਨੂੰ ਰਾਹੋਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਸੁਖਵਿੰਦਰ ਸਿੰਘ (21) ਵਾਸੀ ਸਮਸ਼ਪੁਰ ਜ਼ਿਲਾ ਨਵਾਂਸ਼ਹਿਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਮੋਟਰਸਾਈਕਲ ‘ਤੇ ਆਪਣੀ ਭੈਣ ਸਰਬਜੀਤ ਕੌਰ ਨੂੰ ਉਸ ਦੇ ਸਹੁਰੇ ਘਰ ਪਿੰਡ ਮਲੀ ਮਾਜਰਾ ਨੂੰ ਛਡ ਕੇ ਵਾਪਸ ਆ ਰਿਹਾ ਸੀ। ਰਸਤੇ ਵਿਚ ਮਾਛੀਵਾੜਾ ਸ਼ਹਿਰ ‘ਚ ਇਕ ਹੋਰ ਮੋਟਰਸਾਈਕਲ, ਜੋ ਕਿ ਉਸ ਦੇ ਅਗੇ-ਅਗੇ ਜਾ ਰਿਹਾ ਸੀ, ਵਲੋਂ ਅਚਾਨਕ ਸਜੇ ਹਥ ਮੁੜਨ ਕਾਰਨ ਦੋਵੇਂ ਮੋਟਰਸਾਈਕਲ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿਚ ਸੁਖਵਿੰਦਰ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।ਉਸ ਨੂੰ ਇਲਾਜ ਲਈ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿਤਾ।ਪੁਲਿਸ ਵੱਲੋਂ ਦੂਜੇ ਮੋਟਰਸਾਈਕਲ ਚਾਲਕ ਬੂਟਾ ਸਿੰਘ ਵਾਸੀ ਮੰਡ ਫਤਿਹਗੜ੍ਹ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤਾ ਗਿਆ ਹੈ।ਨੌਜਵਾਨ ਸੁਖਵਿੰਦਰ ਸਿੰਘ ਦੀ ਮੌਤ ਨਾਲ ਪਿੰਡ ਸਮਸ਼ਪੁਰ ਵਿਚ ਸੋਗ ਦੀ ਲਹਿਰ ਛਾ ਗਈ।


