- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ : ਭਾਈ ਲੌਂਗੋਵਾਲ
ਕਿਹਾ, ਸੰਗਤ ਦੀ ਸ਼ਰਧਾ ਨੂੰ ਠੇਸ ਨਾ ਪਹੁੰਚਾਈ ਜਾਵੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੇ ਵਿਰੁੱਧ ਹੈ। ਸੰਗਤਾਂ ਗੁਰੂ ਸਾਹਿਬ ਦੇ ਸਤਿਕਾਰ ਅਤੇ ਲੰਗਰ ਦੀ ਮਹਾਨਤਾ ਦੇ ਮੱਦੇਨਜ਼ਰ ਰਸਦਾਂ ਭੇਟਾ ਕਰਦੀਆਂ ਹਨ। ਲੰਗਰਾਂ ਵਿਚ ਸੇਵਾ ਕਰਨਾ ਸਿੱਖ ਰਵਾਇਤ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਰਸਦਾਂ ਲਿਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਚੈਕਿੰਗ ਅਤੇ ਸਕੈਨਿੰਗ ਦੇ ਬਹਾਨੇ ਨਾਲ ਅਜਿਹਾ ਕਰਨਾ ਤਰਕਸੰਗਤ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੰਗਰ ਦੀ ਰਵਾਇਤ ਕਾਇਮ ਕੀਤੀ ਸੀ ਅਤੇ ਗੁਰੂ ਸਾਹਿਬ ਦੇ ਹੀ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਸੇਵਾਵਾਂ ਤੋਂ ਰੋਕਣਾ ਗੁਰੂ ਸਾਹਿਬ ਦੇ ਸਿਧਾਂਤ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸ਼ਰਧਾ ਨੂੰ ਠੇਸ ਨਹੀਂ ਪਹੁੰਚਾਈ ਜਾਣੀ ਚਾਹੀਦੀ। ਇਹ ਮਾਮਲਾ ਸੰਗਤਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ, ਜਿਸ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਇਸ ਵੱਲ ਉਚੇਚਾ ਧਿਆਨ ਦੇਣ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੈਰ ਸਿੱਖਾਂ ‘ਤੇ ਲਗਾਈ ਪਾਬੰਦੀ ਨੂੰ ਵੀ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਵਿਰੁੱਧ ਦੱਸਿਆ। ਉਨ੍ਹਾਂ ਆਖਿਆ ਕਿ ਗੁਰਮਤਿ ਦਾ ਫਸਲਫਾ ਸਰਬਸਾਂਝੀਵਾਲਤਾ ਵਾਲਾ ਹੈ। ਹਰ ਧਰਮ ਦੇ ਲੋਕ ਗੁਰੂ ਘਰ ਨਤਮਸਤਕ ਹੋ ਸਕਦੇ ਹਨ। ਕਿਸੇ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਤੋਂ ਰੋਕਣਾ ਠੀਕ ਨਹੀਂ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਬੋਰਡ ਨੂੰ ਇਸ ਫੈਸਲੇ ਨੂੰ ਮੁੜ ਵਿਚਾਰਨਾ ਚਾਹੀਦਾ ਹੈ।


