- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਤੇ ਲਗਾਏ ਵੱਖ-ਵੱਖ ਪ੍ਰਕਾਰ ਦੇ ਲੰਗਰ
ਅੰਮ੍ਰਿਤਸਰ – ਨਗਰ ਕੀਰਤਨ ਦੇ ਸਾਰੇ ਰਸਤੇ ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ, ਉਥੇ ਹੀ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਸਾਰੇ ਮਾਰਗ ’ਤੇ ਸਵਾਗਤੀ ਗੇਟ ਅਤੇ ਕੇਸਰੀ ਝੰਡੀਆਂ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀਆਂ ਸਨ। ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਤੇ ਸ਼ਾਨਦਾਰ ਸਵਾਗਤ ਕਰਨ ਦਾ ਪ੍ਰਬੰਧ ਕੀਤਾ ਹੋਇਆ ਸੀ। ਜਿਸ ਦੇ ਚੱਲਦਿਆਂ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਜਿਥੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉਥੇ ਹੀ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ। ਦੂਸਰੇ ਪਾਸੇ ਵੱਖ-ਵੱਖ ਤਰ੍ਹਾਂ ਦੇ ਲੰਗਰ ਸੰਗਤਾਂ ਦੀ ਟਹਿਲ ਸੇਵਾ ਲਈ ਲਗਾਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਮਾਰਗ ’ਤੇ ਚਾਰ ਪੜਾਵਾਂ ਵਿਚ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਲਗਾਏ ਗਏ ਲੰਗਰਾਂ ਵਿਚ ਵੱਖ-ਵੱਖ ਤਰ੍ਹਾਂ ਦੇ ਪਕਵਾਨ, ਮਠਿਆਈਆਂ, ਪਕੌੜੇ, ਫਲ-ਫਰੂਟ ਆਦਿ ਵਿਸ਼ੇਸ਼ ਸਨ। ਨਗਰ ਕੀਰਤਨ ਦੇ ਸਵਾਗਤ ਲਈ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਦੋਹੀਂ ਪਾਸੀਂ ਕਤਾਰਾਂ ਬਣਾ ਕੇ ਨਗਰ ਕੀਰਤਨ ਦਾ ਸਵਾਗਤ ਕਰ ਰਹੇ ਹਨ, ਜਿਸ ਦਾ ਦ੍ਰਿਸ਼ ਦੇਖਣਯੋਗ ਸੀ। ਚੌਥੇ ਪਾਤਸ਼ਾਹ ਸਬੰਧੀ ਗੁਰਮਤਿ ਸਾਹਿਤ ਦਾ ਵਿਤਰਣ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਦਰਸਾਉਂਦੇ ਕਿਤਾਬਚੇ ਵਿਸ਼ੇਸ਼ ਤੌਰ ’ਤੇ ਵੰਡੇ ਗਏ। ਇਹ ਟ੍ਰੈਕਟ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਭਸ਼ਾਵਾਂ ਵਿਚ ਮੌਜੂਦ ਸੀ। ਇਸ ਨੂੰ ਵੰਡਣ ਦਾ ਕਾਰਜ ਜਿਥੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਕਰਦੇ ਰਹੇ, ਉਥੇ ਹੀ ਸ਼੍ਰੋਮਣੀ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਵੀ ਇਸ ਵਿਚ ਭਰਵਾਂ ਸਹਿਯੋਗ ਦਿੱਤਾ। ਸਾਹਿਤ ਵੰਡਣ ਦੀ ਸੇਵਾ ਕਰਨ ਵੇਲੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ ਧਾਮੀ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਕੁਲਵੰਤ ਸਿੰਘ ਸਮੇਤ ਹੋਰ ਅਹੁਦੇਦਾਰਾਂ ਤੇ ਸੌ ਤੋਂ ਵੱਧ ਸਾਬਕਾ ਮੁਲਾਜ਼ਮਾਂ ਨੇ ਸੇਵਾਵਾਂ ਨਿਭਾਈਆਂ। ਭਾਈ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਸਮੁੱਚੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਸਿੱਖ ਧਰਮ ਦਾ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਸ਼ੋਭਿਤ ਹੈ ਜੋ ਸਮੁੱਚੀ ਮਨੁੱਖਤਾ ਦੀ ਅਧਿਆਤਮਕ ਅਗਵਾਈ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਧਾਰਮਿਕ, ਆਰਥਿਕ, ਸਮਾਜਿਕ ਤੇ ਵਪਾਰਕ ਭਾਵ ਕਿ ਜੀਵਨ ਦੀ ਉੱਨਤੀ ਲਈ ਹਰ ਪੱਖ ਤੋਂ ਸਾਧਨ ਮੌਜੂਦ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਹੋਏ ਮਾਰਗ ’ਤੇ ਚੱਲਣ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ। ਭਾਈ ਲੌਂਗੋਵਾਲ ਨੇ ਇਕ ਵਾਰ ਫਿਰ ਸਮੂਹ ਸੰਗਤ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਹਾਰਦਿਕ ਵਧਾਈ ਦਿੱਤੀ।


