- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਗਰੂਰ ਵਿਖੇ ਬਣੇਗਾ ਵੰਨ ਸਟਾਪ ਸੈਂਟਰ : ਘਨਸ਼ਿਆਮ ਥੋਰੀ
ਸੰਗਰੂਰ – ਔਰਤਾਂ ਨਾਲ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ, ਔਰਤਾਂ ਨੂੰ ਨਿਆਂ ਦਿਵਾਉਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਕਾਰ ਨੇ ਵੰਨ ਸਟਾਪ ਸੈਂਟਰ ਯੋਜਨਾ ਲਾਗੂ ਕੀਤੀ ਹੈ। ਇਸ ਯੋਜਨਾ ਨੂੰ ਪੰਜਾਬ ਦੇ ਜਿਨ੍ਹਾਂ 6 ਜ਼ਿਲਿ੍ਹਆਂ ਵਿੱਚ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ਸਰਕਾਰ ਨੇ ਗਰਾਂਟ ਜਾਰੀ ਕੀਤੀ ਹੈ ਉਨ੍ਹਾਂ ਵਿੱਚ ਸੰਗਰੂਰ ਵੀ ਸ਼ਾਮਿਲ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਹਿੰਸਾ ਦਾ ਸ਼ਿਕਾਰ ਮਹਿਲਾਵਾਂ ਅਤੇ ਕੁੜੀਆਂ ਨੂੰ ਇੱਕ ਹੀ ਛੱਤ ਦੇ ਹੇਠਾਂ ਸਹਾਇਤਾ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਘਰੇਲੂ ਹਿੰਸਾ, ਜਿਨਸੀ ਸੋਸ਼ਣ, ਮਨੁੱਖੀ ਤਸਕਰੀ, ਦਹੇਜ਼ ਪੀੜਤਾਂ ਨੂੰ ਡਾਕਟਰੀ ਤੇ ਪੁਲਿਸ ਸਹਾਇਤਾ, ਕਾਊਂਸਲਿੰਗ ਆਦਿ ਮੁਹੱਈਆ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿਹੜੀਆਂ ਔਰਤਾਂ ਬੇਘਰ ਹੁੰਦੀਆਂ ਹਨ ਉਨ੍ਹਾਂ ਨੂੰ ਵੀ ਇਸ ਸਕੀਮ ਤਹਿਤ ਰਜਿਸਟਰਡ ਕਰਨ ਮਗਰੋਂ 5 ਦਿਨਾਂ ਲਈ ਸੈਂਟਰ ਵਿੱਚ ਰਹਿਣ ਅਤੇ ਮੁਫ਼ਤ ਭੋਜਨ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।


