- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਨਿਆਸ ਦਾ ਫ਼ੈਸਲਾ ਕਿਸੇ ਦਬਾਅ ’ਚ ਨਹੀਂ ਲਿਆ: ਸਰਦਾਰ ਸਿੰਘ
ਚੰਡੀਗੜ੍ਹ – ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਨੇ ਕੌਮਾਂਤਰੀ ਹਾਕੀ ਨੂੰ ਅਧਿਕਾਰਤ ਤੌਰ ’ਤੇ ਅਲਵਿਦਾ ਕਹਿਣ ਦਾ ਅੱਜ ਇੱਥੇ ਐਲਾਨ ਕਰ ਦਿੱਤਾ ਹੈ। ਸਰਦਾਰ ਸਿੰਘ ਨੇ ਸਪਸ਼ਟ ਕੀਤਾ ਕਿ ਉਸ ਨੇ ਇਹ ਫ਼ੈਸਲਾ ਕਿਸੇ ਦਬਾਅ ਵਿਚ ਨਹੀਂ, ਬਲਕਿ ਆਪਣੇ ਪਰਿਵਾਰ ਨਾਲ ਸਲਾਹ-ਮਸ਼ਵਰੇ ਮਗਰੋਂ ਲਿਆ ਹੈ। 12 ਸਾਲ ਦੇ ਆਪਣੇ ਕਰੀਅਰ ਦੌਰਾਨ ਅੱਠ ਸਾਲ ਸੀਨੀਅਰ ਟੀਮ ਲਈ ਖੇਡਣ ਵਾਲੇ ਸਰਦਾਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਕੌਮੀ ਕੈਂਪ ਲਈ ਐਲਾਨੀ 25 ਮੈਂਬਰੀ ਟੀਮ ਵਿੱਚ ਉਹਦੀ ਗ਼ੈਰ-ਮੌਜੂਦਗੀ ਦਾ ਸੰਨਿਆਸ ਨਾਲ ਕੋਈ ਲਾਗਾ-ਦੇਗਾ ਨਹੀਂ। ਉਨ੍ਹਾਂ ਕਿਹਾ ਕਿ ਉਹ ਹਾਕੀ ਇੰਡੀਆ ਨੂੰ ਆਪਣੇ ਇਸ ਫੈਸਲੇ ਬਾਰੇ ਪਹਿਲਾਂ ਹੀ ਜਾਣੂ ਕਰਵਾ ਚੁੱਕਾ ਹੈ। ਇਸ ਦੌਰਾਨ ਸਰਦਾਰ ਨੇ ਮੰਨਿਆ ਕਿ ਏਸ਼ਿਆਈ ਖੇਡਾਂ ਦੇ ਸੈਮੀ ਫਾਈਨਲ ਵਿੱਚ ਉਨ੍ਹਾਂ ਦੀ ਟੀਮ ਨੇ ਆਖ਼ਰੀ ਡੇਢ ਮਿੰਟ ਵਿੱਚ ਖ਼ਰਾਬ ਖੇਡ ਖੇਡੀ। ਇਸ ਮੌਕੇ ਸਰਦਾਰ ਸਿੰਘ ਨਾਲ ਉਸ ਦਾ ਵੱਡਾ ਭਰਾ ਤੇ ਸਾਬਕਾ ਹਾਕੀ ਖਿਡਾਰੀ ਦੀਦਾਰ ਸਿੰਘ ਵੀ ਮੌਜੂਦ ਸੀ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਰਦਾਰ ਨੇ ਕਿਹਾ ਕਿ ਉਸ ਨੇ ਸੰਨਿਆਸ ਲੈਣ ਦਾ ਐਲਾਨ ਪਹਿਲਾਂ ਦਿੱਲੀ ਤੋਂ ਕਰਨਾ ਸੀ, ਪਰ ਸਥਾਨਕ ਮੀਡੀਆ ਦੇ ਕਹਿਣ ’ਤੇ ਉਨ੍ਹਾਂ ਇੱਥੋਂ ਐਲਾਨ ਕਰਨ ਦਾ ਮਨ ਬਣਾ ਲਿਆ।


