- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਨੀ ਦਿਓਲ ਨੂੰ ਮਿਲੀ ਵਾਈ ਸ਼੍ਰੇਣੀ ਦੀ ਸੁਰੱਖਿਆ, ਨਾਲ ਰਹਿਣਗੇ 11 ਜਵਾਨ
ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ ਦੀ ਸੁਰੱਖਿਆ ਵਧਾਈ ਗਈ ਹੈ| ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਸੰਨੀ ਦਿਓਲ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ| ਸੰਨੀ ਦਿਓਲ ਦੀ ਸਕਿਓਰਿਟੀ ਵਿੱਚ ਹੁਣ ਕੇਂਦਰੀ ਸੁਰੱਖਿਆ ਫੋਰਸਾਂ ਦੀ ਟੀਮ ਵੀ ਮੌਜੂਦ ਰਹੇਗੀ| ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਨੀ ਦਿਓਲ ਨਾਲ 11 ਜਵਾਨ ਰਹਿਣਗੇ, ਇਸ ਤੋਂ ਇਲਾਵਾ ਪੀ ਐਸ ਓ ਵੀ ਮੌਜੂਦ ਰਹਿਣਗੇ| ਜਿਕਰਯੋਗ ਹੈ ਕਿ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਹਨ|ਜਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਪਿਛਲੇ 21 ਦਿਨਾਂ ਤੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ|ਪੰਜਾਬ ਤੋਂ ਸੰਸਦ ਮੈਂਬਰ ਹੋਣ ਅਤੇ ਪੰਜਾਬ ਦਾ ਪੁੱਤ ਹੋਣ ਕਾਰਨ ਕਿਸਾਨਾਂ ਨੇ ਸੰਨੀ ਦਿਓਲ ਦੀ ਚੁੱਪੀ ਤੇ ਸਵਾਲ ਚੁੱਕੇ ਸਨ| ਹਾਲਾਂਕਿ ਸੰਨੀ ਦਿਓਲ ਨੇ ਹਾਲ ਹੀ ਵਿੱਚ ਟਵੀਟ ਕਰ ਕੇ ਕਿਹਾ ਸੀ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਨਾਲ ਖੜ੍ਹੀ ਹੈ| ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਹੈ, ਕਿਉਂਕਿ ਹਰ ਫੈਸਲਾ ਅੰਨਦਾਤਾ ਦੇ ਹੱਕ ਵਿੱਚ ਹੀ ਲਿਆ ਗਿਆ ਹੈ| ਸੰਨੀ ਦੇ ਪਿਤਾ ਅਤੇ ਬਾਲੀਵੁੱਡ ਸੁਪਰਸਟਾਰ ਧਰਮੇਂਦਰ ਨੇ ਵੀ ਕਿਸਾਨਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ ਅਤੇ ਕਿਹਾ ਸੀ ਕਿ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢੇ|


