- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ‘ਚ ਹੋਏ ਧਮਾਕੇ ਦੀ ਕੀਤੀ ਨਿੰਦਾ
ਵਾਸ਼ਿੰਗਟਨ – ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਪਾਕਿਸਤਾਨ ਦੇ ਪੱਛਮੀ ਸ਼ਹਿਰ ਕੋਇਟਾ ‘ਚ ਹੋਏ ਆਤਮਘਾਤੀ ਹਮਲੇ ‘ਚ ਕਈ ਲੋਕਾਂ ਦੇ ਮਾਰੇ ਜਾਣ ‘ਤੇ ਅਫਸੋਸ ਕਰਦਿਆਂ ਹਮਲੇ ਦੀ ਨਿੰਦਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ‘ਚ ਵੋਟਿੰਗ ਕੇਂਦਰ ਨੇੜੇ ਆਤਮਘਾਤੀ ਹਮਲਾ ਹੋਇਆ, ਜਿਸ ‘ਚ ਘੱਟ ਤੋਂ ਘੱਟ 31 ਲੋਕ ਮਾਰੇ ਗਏ ਅਤੇ ਹੋਰ 70 ਜ਼ਖਮੀ ਹੋ ਗਏ। ਅੱਤਵਾਦੀ ਸੰਗਠਨ ਇਸਲਾਮਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੰਯੁਕਤ ਰਾਸ਼ਟਰ ਜਨਰਲ ਸਕੱਤਰ ਸਟੀਫਨ ਦੁਜਾਰਿਜ ਨੇ ਇਕ ਬਿਆਨ ‘ਚ ਕਿਹਾ,”ਜਨਰਲ ਸਕੱਤਰ ਕੁਇਟਾ ‘ਚ ਇਕ ਵੋਟਿੰਗ ਕੇਂਦਰ ‘ਤੇ ਆਈ.ਐੱਸ. ਦੇ ਆਤਮਘਾਤੀ ਹਮਲੇ ਦੀ ਨਿੰਦਾ ਕਰਦੇ ਹਨ।” ਦੁਜਾਰਿਕ ਨੇ ਕਿਹਾ ਕਿ ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ, ਸਰਕਾਰ ਅਤੇ ਪਾਕਿਸਤਾਨ ਦੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਬੁਲਾਰੇ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੰਯੁਕਤ ਰਾਸ਼ਟਰ ਮਿਲ ਕੇ ਅੱਤਵਾਦ ਦੇ ਖਿਲਾਫ ਲੜਾਈ ‘ਚ ਪਾਕਿਸਤਾਨ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰੇ। ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਮਿਰੋਸਲਾਵ ਲਜਕਾਕ ਨੇ ਵੀ ਹਮਲੇ ਦੀ ਨਿੰਦਾ ਕੀਤੀ।


