- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ‘ਚ ਪਾਕਿਸਤਾਨ ਚੁੱਕੇਗਾ ਕਸ਼ਮੀਰ ਦਾ ਮੁੱਦਾ
ਨਿਊਯਾਰਕ – ਸੰਯੁਕਤ ਰਾਸ਼ਟਰ (ਯੂ. ਐੱਨ.) ਮਹਾਸਭਾ ਦਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਅਜਿਹੀ ਉਮੀਦ ਹੈ ਕਿ ਪਾਕਿਸਤਾਨ ਇਸ ਮੰਚ ਦਾ ਇਸਤੇਮਾਲ ਕਸ਼ਮੀਰ ਮੁੱਦੇ ਨੂੰ ਚੁੱਕਣ ਲਈ ਕਰੇਗਾ। ਇਸ ‘ਤੇ ਭਾਰਤ ਦਾ ਕਹਿਣਾ ਹੈ ਕਿ ਸੰਯੁਕਤ ਰਾਸ਼ਟਰ ਮਹਾਸਭਾ ਇਕ ਗਲੋਬਲ ਮੰਚ ਹੈ ਅਤੇ ਇਸ ਦਾ ਇਸਤੇਮਾਲ ਗਲੋਬਲ ਮੁੱਦਿਆਂ ਨੂੰ ਚੁੱਕਣ ਲਈ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਲਗਾਤਾਰ ਇਸ ਮੰਚ ਤੋਂ ਕਸ਼ਮੀਰ ਦਾ ਮੁੱਦਾ ਚੁੱਕਿਆ ਜਾਂਦਾ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਸੈਯਦ ਅਕਬਰੂਦੀਨ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਸਭਾ ਗਲੋਬਲ ਮੁੱਦਿਆਂ ਨੂੰ ਚੁੱਕਣ ਦਾ ਮੰਚ ਹੈ। ਹਾਲਾਂਕਿ ਆਪਣੇ ਹਿੱਤਾਂ ਨੂੰ ਦੇਖਦੇ ਹੋਏ ਹਰੇਕ ਦੇਸ਼ ਆਪਣੇ ਤਰੀਕੇ ਨਾਲ ਇਸ ਮੰਚ ਦਾ ਇਸਤੇਮਾਲ ਕਰਨ ਲਈ ਆਜ਼ਾਦ ਹੈ। ਅਕਬਰੂਦੀਨ, ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਬੈਠਕ ਵਿਚ ਪਾਕਿਸਤਾਨ ਵਲੋਂ ਕਸ਼ਮੀਰ ਮੁੱਦੇ ਨੂੰ ਮੁੜ ਤੋਂ ਚੁੱਕਣ ਦੀ ਸੰਭਾਵਨਾ ਬਾਰੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਭਾਰਤ ਸਾਂਝੇਦਾਰੀ ਵਿਚ ਕੰਮ ਕਰਦਾ ਹੈ ਅਤੇ ਭਾਰਤ ਨੂੰ ਇਸ ਗੱਲ ‘ਤੇ ਮਾਣ ਹੈ ਕਿ ਸੰਯੁਕਤ ਰਾਸ਼ਟਰ ਮਹਾਸਭਾ ਵਿਚ ਉਸ ਦੀਆਂ ਤਰਜੀਹਾਂ ਕੌਮਾਂਤਰੀ ਭਾਈਚਾਰੇ ‘ਚ ਗੂੰਜਦੀਆਂ ਹਨ। ਇਸ ਸੈਸ਼ਨ ‘ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਹੁੰਚੀ ਹੈ, ਜੋ ਕਿ 29 ਸਤੰਬਰ ਸੈਸ਼ਨ ਨੂੰ ਸੰਬੋਧਨ ਕਰੇਗੀ।


