- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਸਦੀ ਉਪ ਚੋਣ ਲਈ ਜਗਮੀਤ ਸਿੰਘ ਨੂੰ ਉਮੀਦਵਾਰ ਐਲਾਨਿਆ
ਵੈਨਕੂਵਰ – ਕੈਨੇਡਾ ਦੀ ਤੀਜੀ ਵੱਡੀ ਪਾਰਟੀ ਐਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਦਾ ਨਾਮ ਬਰਨਬੀ ਲੋਕ ਸਭਾ ਉਪ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਅੱਜ ਰਸਮੀ ਤੌਰ ’ਤੇ ਐਲਾਨ ਦਿੱਤਾ ਗਿਆ ਹੈ। ਇਹ ਸੀਟ ਇਸੇ ਪਾਰਟੀ ਦੇ ਮੈਂਬਰ ਕੈਨੇਡੀ ਸਟੀਵਰਟ ਵੱਲੋਂ ਵੈਨਕੂਵਰ ਤੋਂ ਮੇਅਰ ਦੀ ਚੋਣ ਲੜਨ ਲਈ ਦਿੱਤੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਹੈ। ਇਸ ਤੋਂ ਪਹਿਲਾਂ ਜਗਮੀਤ ਸਿੰਘ ਓਂਟਾਰੀਓ ਸੂਬੇ ਤੋਂ ਵਿਧਾਇਕ ਸਨ। ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਵੀ ਰਹੇ। ਪਾਰਟੀ ਸਮਰਥਕਾਂ ਵੱਲੋਂ ਅੱਜ ਰਸਮੀ ਤੌਰ ’ਤੇ ਉਮੀਦਵਾਰ ਵਜੋਂ ਉਨ੍ਹਾਂ ਦੀ ਚੋਣ ਕੀਤੀ ਗਈ। ਇਸ ਮੌਕੇ ਜਗਮੀਤ ਸਿੰਘ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।


