- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ ਸ. ਹਰਮੇਲ ਸਿੰਘ ਟੌਹੜਾ
ਅੰਮ੍ਰਿਤਸਰ – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸ. ਹਰਮੇਲ ਸਿੰਘ ਟੌਹੜਾ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਪਾਵਨ ਅਸਥਾਨ ’ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਸ. ਟੌਹੜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਦਰਸ਼ਨ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਸੁੱਖਾ ਸਿੰਘ ਅਤੇ ਹੋਰ ਮੌਜੂਦ ਸਨ।


