- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ
ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪੰਡਾਲ ’ਚ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ -ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਸ. ਹਰਦੀਪ ਸਿੰਘ ਪੁਰੀ ਵੱਲੋਂ ਕੀਤੀ ਗਈ, ਜਦਕਿ ਆਈ.ਸੀ.ਸੀ.ਆਰ. ਦੇ ਮੁਖੀ ਸ੍ਰੀ ਵਿਨੇ ਸਹਸਰਬੁੱਧੇ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੀ ਵਾਰ ਵੱਡੀ ਗਿਣਤੀ ਵਿਚ ਪੁੱਜੇ ਰਾਜਦੂਤਾਂ ਦੀ ਇਹ ਫੇਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਰਾਜਦੂਤਾਂ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸ਼੍ਰੋਮਣੀ ਕਮੇਟੀ ਵੱਲੋਂ ਰਾਜਦੂਤਾਂ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਤਹਿਤ ਮੁਲਾਜ਼ਮਾਂ ਵੱਲੋਂ ਪਰਕਰਮਾਂ ਅੰਦਰ ਕਤਾਰਾਂ ਵਿਚ ਖਲੋ ਕੇ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਵਿਸ਼ੇਸ਼ ਪੰਡਾਲ ਤਿਆਰ ਕਰਕੇ ਰਾਜਦੂਤਾਂ ਦਾ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਇਹ ਬੇਹੱਦ ਖ਼ਾਸ ਮੌਕਾ ਹੈ, ਜਦੋਂ ਪੂਰੀ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਦੇ ਰਾਜਦੂਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ। ਇਸ ਨਾਲ ਆਪਸੀ ਭਾਈਚਾਰਕ ਸਾਂਝ ਅਤੇ ਮਿਲਵਰਤਨ ਦਾ ਇਕ ਸੁਨੇਹਾ ਪੂਰੀ ਦੁਨੀਆਂ ਅੰਦਰ ਫੈਲੇਗਾ। ਇਸ ਮੌਕੇ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨੇ ਆਖਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਜਦੂਤਾਂ ਨੂੰ ਲਿਆਉਣ ਦਾ ਮੰਤਵ ਗੁਰੂ ਸਾਹਿਬ ਦੇ ਸਾਂਝੀਵਾਲਤਾ ਦੇ ਸੰਦੇਸ਼ ਅਤੇ ਵਿਸ਼ਵ ਸ਼ਾਂਤੀ ਦੇ ਸਰੋਕਾਰਾਂ ਨੂੰ ਉਭਾਰਨਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸ. ਸੁਖਚੈਨ ਸਿੰਘ ਆਦਿ ਮੌਜੂਦ ਸਨ।


