- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕੀਤੀ ਗਈ। ਫੁੱਲਾਂ ਦੀ ਸਜ਼ਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਜਾ ਰਹੀ ਇਹ ਫੁੱਲਾਂ ਕੀਤੀ ਜਾ ਰਹੀ ਸਜ਼ਾਵਟ ਲਈ ਵਰਤੇ ਜਾਣ ਵਾਲੇ ਫੁੱਲਾਂ ਵਿਚ ਕੁਝ ਵਿਦੇਸ਼ੀ ਅਤੇ ਕੁਝ ਦੇਸੀ ਫੁੱਲ ਹੋਣਗੇ। ਉਨ੍ਹਾਂ ਦੱਸਿਆ ਕਿ ਐਨਥੋਡੀਅਮ, ਔਰਕਿੰਡ, ਲਿੱਲੀ, ਕਾਰਨੇਸ਼ਨ, ਡੇਜ਼ੀ, ਗਰੀਨ ਲੀਵਸ, ਕਲੀ, ਗੁਲਦੋਦੀ, ਗੁਲਾਬ, ਮੋਗਰਾ ਆਦਿ ਕਿਸਮਾਂ ਦੇ ਫੁੱਲ ਸਿੰਘਾਪੁਰ, ਥਾਈਲੈਂਡ, ਮਲੇਸ਼ੀਆ, ਬੈਂਗਲੋਰ, ਮੁੰਬਈ, ਕਲਕੱਤਾ, ਪੂਨਾ ਅਤੇ ਦਿੱਲੀ ਆਦਿ ਤੋਂ ਮੰਗਵਾਏ ਗਏ ਹਨ। ਡਾ. ਰੂਪ ਸਿੰਘ ਅਨੁਸਾਰ ਫੁੱਲਾਂ ਦੀ ਸਜਾਵਟ ਦੀ ਸੇਵਾ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਅਤੇ ਇਸ ਕਾਰਜ ਲਈ ਇੱਕ ਸੌ ਕਾਰੀਗਰ ਅਤੇ ਸੌ ਸੇਵਾਦਾਰ ਲੱਗੇ ਹੋਏ ਹਨ।


