- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਜਣ ਕੁਮਾਰ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਪਹੁੰਚੇ ਪੀੜਤ
ਨਵੀਂ ਦਿੱਲੀ – 1984 ਵਿਚ ਹੋਏ ਸਿਖ ਕਤਲੇਆਮ ਦੌਰਾਨ ਦਿਲੀ ਕੈਂਟ ਦੇ ਰਾਜਨਗਰ ਇਲਾਕੇ ’ਚ ਪੰਜ ਸਿਖਾਂ ਦੇ ਕਤਲ ਮਾਮਲੇ ਦੇ ਪੀੜਤ ਪਖ ਨੇ ਸੁਪਰੀਮ ਕੋਰਟ ’ਚ ਕੇਵੀਏਟ ਦਾਇਰ ਕੀਤਾ ਹੈ। ਇਸ ਅਰਜ਼ੀ ਵਿਚ ਪੀੜਤ ਪਖ ਨੇ ਮੰਗ ਕੀਤੀ ਹੈ ਕਿ ਜੇਕਰ ਸਜਣ ਕੁਮਾਰ ਦਿਲੀ ਹਾਈਕੋਰਟ ਤੋਂ ਮਿਲੀ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਦਾ ਹੈ ਤਾਂ ਅਦਾਲਤ ਕਿਸੇ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਦਾ ਪਖ ਜ਼ਰੂਰ ਸੁਣੇ। ਇਹ ਕੇਵੀਏਟ ਕਤਲੇਆਮ ਦੀ ਪੀੜਤ ਜਗਦੀਸ਼ ਕੌਰ ਵਲੋਂ ਦਾਇਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿਖ ਕਤਲੇਆਮ ਦੌਰਾਨ ਪੰਜ ਸਿਖਾਂ ਦੇ ਕਤਲ ਸਬੰਧੀ ਦੋਸ਼ੀ ਕਰਾਰ ਸਜਣ ਕੁਮਾਰ ਨੂੰ ਦਿਲੀ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹੁਣ ਸਜਣ ਕੁਮਾਰ ਨੇ ਹਾਈਕੋਰਟ ਵਿਚ ਆਤਮ ਸਮਰਪਣ ਕਰਨ ਦੀ ਅਪੀਲ ਦਾਇਰ ਕੀਤੀ ਹੋਈ ਹੈ। ਉਸ ਨੇ ਇਕ ਮਹੀਨੇ ਦਾ ਹੋਰ ਸਮਾਂ ਮੰਗਿਆ ਹੈ। ਇਸ ਮਾਮਲੇ ਸਬੰਧੀ ਕਲ੍ਹ ਸੁਣਵਾਈ ਕੀਤੀ ਜਾਏਗੀ।


