- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਜਣ ਕੁਮਾਰ ਨੂੰ ਸਜਾ ਮਿਲਣ ਪਿਛੋਂ ਆਖਿਰਕਾਰ ਸਿੱਖ ਨਸਲਕੁਸ਼ੀ ਦਾ ਸੱਚ ਉਜਾਗਰ ਹੋਇਆ : ਤਨਮਨਜੀਤ ਢੇਸੀ
ਨਿਆਂ ਲਈ ਲੜੀ ਲੰਮੀ ਲੜਾਈ ‘ਚ ਆਖੀਰ ਤੱਕ ਖੜੇ ਰਹਿਣ ‘ਤੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀ ਵਧਾਈ
ਚੰਡੀਗੜ – ਬਰਤਾਨੀਆਂ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ 1984 ਦੇ ਸਿੱਖ ਕਤਲੇਆਮ ਸਬੰਧੀ 200 ਪੰਨਿਆਂ ਦੇ ਆਏ ਅਦਾਲਤੀ ਫੈਸਲੇ ਨੂੰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਦੱਸਿਆ ਹੈ ਜੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਉਨਾਂ ਇੱਕ ਬਿਆਨ ਵਿੱਚ ਕਿਹਾ ਕਿ ਯਕੀਨਨ ਦਿੱਲੀ ਵਿੱਚ ਵੱਡੀ ਸਾਜ਼ਿਸ਼ ਤਹਿਤ ਇਹ ਕਤਲੇਆਮ ਮਨੁੱਖਤਾ ਵਿਰੁੱਧ ਇਕ ਨਸਲਕੁਸ਼ੀ ਸੀ ਅਤੇ ਸਿਆਸੀ ਸਰਪ੍ਰਸਤੀ ਕਾਰਨ ਬੇਕਸੂਰ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਦਹਾਕਿਆਂ ਬੱਧੀ ਇਨਕਾਰ ਕੀਤਾ ਗਿਆ ਸੀ। ਸਿੱਖਾਂ ਖਿਲਾਫ 1984 ਵਿਚ ਹੋਏ ਵਿਆਪਕ ਕਤਲੇਆਮ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਯੂਰਪ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਢੇਸੀ ਨੇ ਕਿਹਾ ਕਿ ਹਾਲੇ ਵੀ ਬਹੁਤ ਸਾਰੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਅਦਾਲਤੀ ਦੇ ਫੈਸਲੇ ਦਾ ਲਗਭਗ 34 ਸਾਲਾਂ ਤੋਂ ਨਿਆਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਕਤਲ, ਸਾਜ਼ਿਸ਼ ਰਚਣ, ਕਾਤਲਾਂ ਨੂੰ ਹੱਲਾਸ਼ੇਰੀ ਦੇਣ ਅਤੇ ਫਿਰਕੂ ਸਦਭਾਵਨਾ ਦੇ ਖਿਲਾਫ ਕਾਰਵਾਈ ਕਰਨ ਦੀ ਸਾਜਿਸ਼ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਨਾਂ ਕਿਹਾ ਕਿ ਭਾਰਤ ਵਿਚ ਇਨਸਾਫ ਮਿਲਣ ਵਿਚ ਦੇਰੀ ਦਾ ਮੁੱਖ ਕਾਰਨ ਗੁੰਝਲ ਭਰੀ ਅਦਾਲਤੀ ਪ੍ਰਕਿਰਿਆ ਅਤੇ ਜੱਜਾਂ ਦੀ ਘਾਟ ਹੈ। ਹਾਲਾਂਕਿ, ਇਹ ਮਹੱਤਵਪੂਰਣ ਫ਼ੈਸਲਾ ਕਤਲੇਆਮ ਵਿਚ ਆਪਣੇ ਗੁਆਏ ਆਪਣੇ ਰਿਸ਼ਤੇਦਾਰਾਂ ਲਈ ਇਨਸਾਫ਼ ਦੀ ਆਸ ਨੂੰ ਮਜਬੂਤ ਕਰੇਗਾ।


