- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਲੀ
ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਵਿੱਚ ਦਿੱਲੀ ਦੇ ਸੁਲਤਾਨਪੁਰੀ ਸਿੱਖ ਵਿਰੋਧੀ ਦੰਗੇ ਮਾਮਲੇ ਵਿੱਚ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਵਿਰੁੱਧ ਦਾਇਰ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਹੈ| ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ| ਪਹਿਲੇ ਦੀ ਸੁਣਵਾਈ ਦੌਰਾਨ ਇਸ ਮਾਮਲੇ ਦੇ ਚਸ਼ਮਦੀਦ ਗਵਾਹ ਜੋਗਿੰਦਰ ਸਿੰਘ ਨੇ ਕ੍ਰਾਸ-ਐਗਜ਼ਾਮੀਨੇਸ਼ਨ ਦੌਰਾਨ ਕਿਹਾ ਸੀ ਕਿ ਸੱਜਣ ਕੁਮਾਰ ਅਤੇ ਦੂਜੇ ਦੋਸ਼ੀਆਂ ਨੇ ਮੇਰੇ ਭਰਾ ਦਾ ਕਤਲ ਕੀਤਾ ਅਤੇ ਗਹਿਣੇ ਲੁੱਟ ਲਏ| 28 ਮਾਰਚ 2019 ਨੂੰ ਜੋਗਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਪਟਿਆਲਾ ਹਾਊਸ ਕੋਰਟ ਨੂੰ ਦੱਸਿਆ ਸੀ ਕਿ ਸੱਜਣ ਕੁਮਾਰ ਨੇ ਭੀੜ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਨੂੰ ਉਕਸਾਉਣ ਦਾ ਕੰਮ ਕੀਤਾ ਸੀ| ਜੋਗਿੰਦਰ ਸਿੰਘ ਨੇ ਕਿਹਾ ਸੀ ਕਿ ਜਦੋਂ ਉਹ ਪੁਲਸ ਕੋਲ ਐਫ.ਆਈ.ਆਰ. ਲਿਖਵਾਉਣ ਪਹੁੰਚਿਆ ਤਾਂ ਪੁਲੀਸ ਨੇ ਸੱਜਣ ਕੁਮਾਰ ਦਾ ਨਾਂ ਲਿਖਣ ਤੋਂ ਇਨਕਾਰ ਕਰ ਦਿੱਤਾ| ਜੋਗਿੰਦਰ ਸਿੰਘ ਨੇ ਕਿਹਾ ਸੀ ਕਿ ਉਸ ਦੰਗੇ ਵਿੱਚ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ| ਜਦਕਿ 7 ਮਾਰਚ 2019 ਨੂੰ ਇਸ ਮਾਮਲੇ ਦੇ ਮੁੱਖ ਗਵਾਹ ਚਾਮ ਕੌਰ ਦੇ ਕ੍ਰਾਸ-ਐਗਜ਼ਾਮੀਨੇਸ਼ਨ ਖਤਮ ਹੋਇਆ ਸੀ| ਸੱਜਣ ਕੁਮਾਰ ਇਕ ਦੂਜੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦਿੱਲੀ ਦੀ ਜੇਲ ਵਿੱਚ ਬੰਦ ਹਨ| ਸੱਜਣ ਕੁਮਾਰ ਨੇ 31 ਦਸੰਬਰ 2018 ਨੂੰ ਦਿੱਲੀ ਦੀ ਕੜਕੜਡੂਮਾ ਕੋਰਟ ਵਿੱਚ ਆਤਮਸਮਰਪਣ ਕੀਤਾ ਸੀ| ਇਸ ਕੇਸ ਨੂੰ ਦਰਜ ਕਰਨ ਦਾ ਆਦੇਸ਼ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਬਣੀ ਨਾਨਾਵਤੀ ਕਮਿਸ਼ਨ ਨੇ ਦਿੱਤਾ ਸੀ|


