- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਟ ਤੋਂ ਉਬਰਨ ਦੇ ਬਾਅਦ ਮੈਦਾਨ ਤੇ ਵਾਪਸੀ ਲਈ ਤਿਆਰ ਹਾਰਦਿਕ ਪੰਡਯਾ
ਨਵੀਂ ਦਿੱਲੀ – ਸੱਟ ਕਾਰਨ ਸਤੰਬਰ ਤੋਂ ਕ੍ਰਿਕਟ ਮੈਦਾਨ ਤੋਂ ਦੂਰ ਹਰਫਨਮੌਲਾ ਖਿਡਾਰੀ ਹਾਰਦਿਕ ਪੰਡਯਾ ਨੂੰ ਮੁੰਬਈ ਦੇ ਖਿਲਾਫ 14 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਰਣਜੀ ਟਰਾਫੀ ਐਲੀਟ ਗਰੁੱਪ ‘ਏ’ ਦੇ ਮੈਚ ਲਈ ਬੜੌਦਾ ਦੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਬੜੌਦਾ ਕ੍ਰਿਕਟ ਸੰਘ ਦੇ ਕਾਰਜਵਾਹਕ ਸਕੱਤਰ ਸਨੇਹਲ ਪਾਰਿਖ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਪੰਡਯਾ ਨੂੰ ਬੜੌਦਾ ਦੀ ਟੀਮ ‘ਚ ਜਗ੍ਹਾ ਦਿੱਤੀ ਗਈ ਹੈ। ਯੂ.ਏ.ਈ. ‘ਚ ਖੇਡੇ ਗਏ ਏਸ਼ੀਆ ਕੱਪ ਦੇ ਦੌਰਾਨ 25 ਸਾਲਾ ਪੰਡਯਾ ਦੇ ਪਿੱਠ ‘ਚ ਦਰਦ ਸ਼ੁਰੂ ਹੋ ਗਿਆ ਸੀ। ਹਾਰਦਿਕ ਪੰਡਯਾ ਇਨ੍ਹਾਂ ਦਿਨਾਂ ‘ਚ ਰਿਹੈਬਲੀਟੇਸ਼ਨ ਦੇ ਦੌਰ ਤੋਂ ਗੁਜ਼ਰ ਰਹੇ ਹਨ ਅਤੇ ਆਸਟਰੇਲੀਆ ਖਿਲਾਫ ਮੌਜੂਦਾ ਟੈਸਟ ਲੜੀ ‘ਚ ਚੋਣ ਲਈ ਉਪਲਬਧ ਨਹੀਂ ਹਨ।


