- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ. ਢੀਂਡਸਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਵਡਾ ਧਮਾਕਾ ਕਰਨ ਮਗਰੋਂ ਅਜ ਪਹਿਲੀ ਵਾਰ ਸੀਨੀਅਰ ਅਕਾਲੀ ਲੀਡਰ ਸ. ਸੁਖਦੇਵ ਸਿੰਘ ਢੀਂਡਸਾ ਸਾਹਮਣੇ ਆਏ।ਉਹ ਸ਼੍ਰੀ ਦਰਬਾਰ ਸਾਹਿਬ ਮਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ।ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਕੁਝ ਠੀਕ ਹੈ। ਉਹ ਗੁਰੂ ਮਹਾਰਾਜ ਕੋਲੋਂ ਆਪਣੀ ਸਿਹਤਯਾਬੀ ਲਈ ਅਰਦਾਸ ਕਰਨੀ ਆਏ ਹਨ।ਉਨ੍ਹਾਂ ਪਾਰਟੀ ਖਿਲਾਫ ਕੁਝ ਵੀ ਬੋਲਣ ਤੋਂ ਗੁਰੇਜ ਕੀਤਾ। ਉਨ੍ਹਾਂ ਕਿਹਾ, ਠਮੈਂ ਜੋ ਕੁਝ ਕਹਿਣਾ ਸੀ, ਉਹ ਆਪਣੀ ਚਿਠੀ ਵਿਚ ਲਿਖ ਦਿਤਾ ਸੀ। ਇਸ ਚਿਠੀ ਤੋਂ ਇਲਾਵਾ ਮੈਂ ਕੁਝ ਨਹੀਂ ਕਹਿਣਾ ਚਾਹੁੰਦਾ।’ਇਸ ਮੌਕੇ ਉਨ੍ਹਾਂ ਨੇ ਕਿਹਾ, ਠਪ੍ਰਕਾਸ਼ ਸਿੰਘ ਬਾਦਲ ਨਾਲ ਮੇਰਾ ਕੋਈ ਸੰਪਰਕ ਨਹੀਂ ਹੋਇਆ। ਬਾਦਲ ਪਟਿਆਲਾ ਰੈਲੀ ਵਿਚ ਰੁਝੇ ਸਨ ਤੇ ਮੈਂ ਬਾਹਰ ਸੀ। ਇਸ ਲਈ ਮੇਰਾ ਫੋਨ ਬੰਦ ਸੀ।’’ ਮਾਝੇ ਦੇ ਲੀਡਰਾਂ ਵਲੋਂ ਉਨ੍ਹਾਂ ਦੇ ਹਕ ਵਿਚ ਡਟਣ ਦਾ ਢੀਂਡਸਾ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ, ਠਮਾਝੇ ਦੇ ਲੀਡਰਾਂ ਦਾ ਬਹੁਤ ਧੰਨਵਾਦ ਅਸੀਂ ਲੰਬਾ ਸਮਾਂ ਇਕਠੇ ਰਹੇ। ਜੇਲ੍ਹਾਂ ਵਿਚ ਵੀ ਗਏ। ਇਸ ਕਾਰਨ ਇਕ ਦੂਜੇ ਨੂੰ ਜਾਣਦਾ ਹਾਂ।’’


