ਸ. ਨਵਜੋਤ ਸਿੰਘ ਸਿੱਧੂ ਨੇ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਕੀਤਾ ਸ਼ੁਕਰਾਨਾ

ਡੇਰਾ ਬਾਬਾ ਨਾਨਕ – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸਭਿਆਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਅਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਸ਼ੁਕਰਾਨਾ ਕੀਤਾ।ਸ. ਸਿਧੂ ਅਜ ਮਧ ਪ੍ਰਦੇਸ਼ ਤੋਂ ਸਵੇਰੇ ਅੰਮ੍ਰਿਤਸਰ ਰਾਹੀਂ ਡੇਰਾ ਬਾਬਾ ਨਾਨਕ ਪੁਜੇ ਅਤੇ ਸਰਹਦ ਤੋਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰ ਕੇ ਕਰਤਾਰਪੁਰ ਲਾਂਘਾ ਖੁਲਵਾਉਣ ਦੇ ਯਤਨਾਂ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕੁਲ ਦੁਨੀਆਂ ਵਿਚ ਵਸਦੇ 13 ਕਰੋੜ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਅਰਦਾਸ ਦਾ ਫਲ ਹੈ ਜਿਹੜੇ 70 ਸਾਲਾਂ ਤੋਂ ਵਿਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਕਰਦੇ ਸਨ।ਸ ਸਿਧੂ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਤੋਹਫ਼ਾ ਮਿਲ ਰਿਹਾ ਹੈ ਜਿਸ ਲਈ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ।

VIA PUNJAB