- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ. ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਪਿਓ-ਪੁੱਤ ਨੂੰ ਪੰਥ ’ਚੋਂ ਛੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ
ਅੰਮ੍ਰਿਤਸਰ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਅਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਜਾਣਕਾਰੀ ਮੁਤਾਬਕ ਇਸ ਦੌਰਾਨ ਸਿਧੂ ਨੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਉਥੇ ਜਥੇਦਾਰ ਖੁਦ ਹਾਜ਼ਰ ਨਹੀਂ ਸਨ ਪਰ ਸਿਧੂ ਵਲੋਂ ਬੰਦ ਲਿਫਾਫੇ ‘ਚ ਇਹ ਚਿਠੀ ਜਥੇਦਾਰ ਲਈ ਸਕਤਰੇਤ ਦੇ ਅਮਲੇ ਨੂੰ ਸੌਂਪ ਦਿਤੀ।ਸਿਧੂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਅਦਬੀ ਦੀਆਂ ਘਟਨਾਵਾਂ ‘ਚ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਦੋਵਾਂ ਨੂੰ ਪੰਥ ‘ਚੋਂ ਕਢਣ ਲਈ ਇਹ ਸ਼ਿਕਾਇਤ ਦਿਤੀ ਹੈ।


