- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ: ਬਾਦਲ ਨੂੰ ਪਾਕਿ ਖ਼ਤਰਿਆਂ ਦਾ ਅਹਿਸਾਸ ਨਹੀਂ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਨੂੰ ਕਿਹਾ ਕਿ- ‘ਸਿਖ ਕੌਮ ਦੇ ਹਿਤਾਂ ਖ਼ਿਲਾਫ਼ ਤਾਂ ਖ਼ੁਦ ਬਾਦਲ ਹੀ ਭੁਗਤਦੇ ਰਹੇ ਹਨ ਪਰ ਹੁਣ ਉਹ ਬਿਨਾ ਸੋਚੇ-ਸਮਝੇ ਇਲਜ਼ਾਮ ਮੇਰੇ ’ਤੇ ਲਾ ਰਹੇ ਹਨ। ਚੇਤੇ ਰਹੇ ਕਿ ਸ: ਬਾਦਲ ਨੇ ਦੋਸ਼ ਲਾਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਪ੍ਰਕਿਰਿਆ ਨੂੰ ਸਾਬੋਤਾਜ ਕਰਨ ਦਾ ਜਤਨ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਜ ਇਥੇ ਜਾਰੀ ਇਕ ਬਿਆਨ ’ਚ ਅਗੇ ਕਿਹਾ ਹੈ ਕਿ ਸ: ਬਾਦਲ ਨੇ ਹੁਣ ਜਿਹੜਾ ਬਿਆਨ ਦਿਤਾ ਹੈ, ਇਹ ਉਨ੍ਹਾਂ ਦੀ ਧਰਮ ਨੂੰ ਆਪਣੇ ਹਿਸਾਬ ਨਾਲ ਵਰਤਣ ਦੀ ਆਦਤ ਦੇ ਬਿਲਕੁਲ ਅਨੁਸਾਰ ਹੀ ਹੈ। ਉਨ੍ਹਾਂ ਕਿਹਾ ਕਿ ਇਕ ਸਿਖ ਹੋਣ ਦੇ ਨਾਤੇ ਉਹ ਖ਼ੁਦ ਇਹ ਲਾਂਘਾ ਖੋਲ੍ਹਣ ਦੇ ਹਕ ਵਿੰਚ ਰਹੇ ਹਨ ਕਿਉਂਕਿ ਉਸ ਗੁਰੂ ਘਰ ਨਾਲ ਉਨ੍ਹਾਂ ਦੇ ਆਪਣੇ ਪਰਿਵਾਰ ਤੇ ਇਤਿਹਾਸਕ ਸਬੰਧ ਰਹੇ ਹਨ। ਇਸ ਦੇ ਬਾਵਜੂਦ ਇਹ ਵੀ ਇਕ ਸਚਾਈ ਹੈ ਕਿ ਭਾਰਤ ਅਤੇ ਪਾਕਿਸਤਾਨ ਬਾਰਡਰ ਇਸ ਤਰੀਕੇ ਖੁਲ੍ਹਣ ਨਾਲ ਕੁਝ ਸੁਰਖਿਆ ਚੁਣੌਤੀਆਂ ਵੀ ਸਾਹਮਣੇ ਆ ਸਕਦੀਆਂ ਹਨ ਤੇ ਉਨ੍ਹਾਂ ’ਤੇ ਕਾਬੂ ਪਾਇਆ ਜਾ ਸਕਦਾ ਹੈ।


