- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ. ਮਨਿੰਦਰਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਮਲਕੀਅਤੀ ਜਗ੍ਹਾ ਕੀਤੀ ਵਾਪਸ
ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਦੀ ਅਕਾਲੀ ਮਾਰਕੀਟ ਵਿਖੇ ਮਲਕੀਅਤੀ ਜਗ੍ਹਾਂ ਦੇ ਲੰਮੇ ਸਮੇਂ ਤੋਂ ਇਕ ਕਿਰਾਏਦਾਰ ਵੱਲੋਂ 2 ਹਜ਼ਾਰ ਗਜ਼ ਤੋਂ ਵੱਧ ਜਗ੍ਹਾ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਸੌਂਪ ਦਿੱਤੀ ਹੈ। ਦੱਸਣਯੋਗ ਹੈ ਕਿ ਅਕਾਲੀ ਮਾਰਕੀਟ ਵਾਲੀ ਇਸ ਜਗ੍ਹਾ ’ਤੇ ਕਈ ਕਿਰਾਏਦਾਰ ਲੰਮੇ ਸਮੇਂ ਤੋਂ ਚਲਦੇ ਆ ਰਹੇ ਹਨ। ਇਨ੍ਹਾਂ ਵਿੱਚੋਂ ਸ. ਮਨਿੰਦਰਪਾਲ ਸਿੰਘ ਵੱਲੋਂ 2 ਹਜ਼ਾਰ 80 ਗਜ਼ ਜਗ੍ਹਾ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਦੇਣ ’ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ. ਦੀਨਪੁਰ ਨੇ ਦੱਸਿਆ ਕਿ ਸ. ਮਨਿੰਦਰਪਾਲ ਸਿੰਘ ਦੇ ਦਾਦਾ ਸ. ਕਿਰਪਾਲ ਸਿੰਘ ਵੱਲੋਂ 1942 ਤੋਂ ਇਹ ਜਗ੍ਹਾ ਸ੍ਰੀ ਦਰਬਾਰ ਸਾਹਿਬ ਪਾਸੋਂ ਕਿਰਾਏ ’ਤੇ ਲਈ ਗਈ ਸੀ, ਜਿਸ ਨੂੰ ਉਨ੍ਹਾਂ ਨੇ ਵਾਪਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਮਨਿੰਦਰਪਾਲ ਸਿੰਘ ਦੀ ਗੁਰੂ ਘਰ ਪ੍ਰਤੀ ਸ਼ਰਧਾ ਸ਼ਲਾਘਾਯੋਗ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸ. ਬਲਬੀਰ ਸਿੰਘ, ਸ. ਕਾਬਲ ਸਿੰਘ ਸੁਪਰਵਾਈਜ਼ਰ, ਸ. ਬਲਕਾਰ ਸਿੰਘ, ਸ. ਚਰਨਜੀਤ ਸਿੰਘ ਸਾਬਕਾ ਖ਼ਜ਼ਾਨਚੀ, ਸ. ਯੁਗਰਾਜ ਸਿੰਘ ਬੰਟੀ ਸਮੇਤ ਹੋਰ ਮੌਜੂਦ ਸਨ।


