- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ. ਮਹਿੰਦਰ ਸਿੰਘ ਆਹਲੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਆਪਣੇ ਨਿੱਜੀ ਸਕੱਤਰ ਵਜੋਂ ਜ਼ੁੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਸ. ਅਵਤਾਰ ਸਿੰਘ ਸੈਂਪਲਾ ਨਿੱਜੀ ਸਕੱਤਰ ਵਜੋਂ ਕਾਰਜਸ਼ੀਲ ਸਨ, ਜੋ 31 ਜਨਵਰੀ 2020 ਨੂੰ ਸੇਵਾ ਮੁਕਤ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਮਹਿੰਦਰ ਸਿੰਘ ਆਹਲੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ, ਜੋ ਆਪਣੀਆਂ ਪਹਿਲੀਆਂ ਜ਼ੁੰਮੇਵਾਰੀਆਂ ਦੇ ਨਾਲ-ਨਾਲ ਇਹ ਸੇਵਾ ਵੀ ਨਿਭਾਉਣਗੇ। ਦੱਸਣਯੋਗ ਹੈ ਕਿ ਸ. ਆਹਲੀ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-85 ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਸਕੱਤਰ ਵਜੋਂ ਕੰਮ ਕਰ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱੱਤਰ ਨਿਯੁਕਤ ਹੋਏ ਸ. ਮਹਿੰਦਰ ਸਿੰਘ ਆਹਲੀ ਨੇ ਭਾਈ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ੁੰਮੇਵਾਰੀ ਨੂੰ ਸਭ ਦੇ ਸਹਿਯੋਗ ਅਤੇ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਨਿਭਾਉਣਗੇ। ਸ. ਆਹਲੀ ਨੂੰ ਨਿੱਜੀ ਸਕੱਤਰ ਬਣਨ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਮੁਬਾਰਕਬਾਦ ਦਿੱਤੀ ਹੈ।


