ਸ. ਸਿਧੂ ਵੱਲੋਂ ਸੱਦਾ ਕਬੂਲ

ਚੰਡੀਗੜ੍ਹ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪਥਰ ਸਮਾਗਮ ਵਿਚ ਸ਼ਾਮਲ ਹੋਣ ਦੇ ਮਿਲੇ ਸਦੇ ਨੂੰ ਨਵਜੋਤ ਸਿਧੂ ਨੇ ਕਬੂਲ ਲਿਆ ਹੈ।ਪੰਜਾਬ ਦੇ ਕੈਬਨਿਟ ਮੰਤਰੀ ਸਿਧੂ ਨੇ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਉਨ੍ਹਾਂ ਨੂੰ ਫ਼ੋਨ ਕਰ ਕੇ ਸਦਾ ਦਿਤਾ ਗਿਆ ਹੈ।ਨਵਜੋਤ ਸਿੰਘ ਸਿਧੂ ਨੇ ਦਸਿਆ ਕਿ ਉਹ ਪਾਕਿਸਤਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿਚ ਉਨ੍ਹਾਂ ਦੇ ਸਦੇ ‘ਤੇ ਜਾਣਗੇ।

VIA PUNJAB