- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਥਿਆਰਾਂ ਦੇ ਲਾਈਸੈਂਸ ਵਾਸਤੇ ਲਾਜ਼ਮੀ ਡੋਪ ਟੈਸਟ ਤੋਂ ਸਾਬਕਾ ਫੌਜੀਆਂ ਤੇ ਸੀਨੀਅਰ ਸਿਟਿਜਨਜ਼ ਨੂੰ ਛੋਟ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਾਂ ਦੇ ਲਾਈਸੈਂਸ ਜਾਰੀ ਕਰਨ ਅਤੇ ਇਨ੍ਹਾਂ ਨੂੰ ਨਵਿਆਉਣ ਸਬੰਧੀ ਲਾਜ਼ਮੀ ਡੋਪ ਟੈਸਟ ਤੋਂ ਸਾਬਕਾ ਫੌਜੀਆਂ ਅਤੇ ਸੀਨੀਅਰ ਸਿਟਿਜਨਜ਼ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਇਹ ਫੈਸਲਾ ਸਾਬਕਾ ਫੌਜੀਆਂ ਅਤੇ ਸੀਨੀਅਰ ਸਿਟਿਜਨਜ਼ ਦੇ ਗਰੁੱਪ ਵੱਲੋਂ ਕੀਤੀ ਗਈ ਬੇਨਤੀ ਦੇ ਸੰਦਰਭ ਵਿੱਚ ਲਿਆ। ਸਾਬਕਾ ਫੌਜੀਆਂ ਅਤੇ ਸੀਨੀਅਰ ਸਿਟਿਜਨਾਂ ਵੱਲੋਂ ਕਿਹਾ ਗਿਆ ਸੀ ਕਿ ੳਨ੍ਹਾਂ ਵਿੱਚੋਂ ਬਹੁਤ ਸਾਰਿਆਂ ਕੋਲ ਦਹਾਕਿਆਂ ਤੋਂ ਹਥਿਆਰਾਂ ਦੇ ਲਾਈਸੈਂਸ ਹਨ। ਮੁੱਖ ਮੰਤਰੀ ਨੇ ਉਨ੍ਹਾਂ ਦੀ ਇਸ ਗੱਲ ਨਾਲ ਸਹਿਮਤੀ ਜਤਾਈ ਅਤੇ ਉਨ੍ਹਾਂ ਦੇ ਰਿਕਾਰਡ ਅਤੇ ਉਮਰ ਨੂੰ ਪ੍ਰਵਾਨਦਿਆਂ ਉਨ੍ਹਾਂ ਨੂੰ ਛੋਟ ਦੇਣ ਦਾ ਫੈਸਲਾ ਲਿਆ। ਸੂਬਾ ਸਰਕਾਰ ਵੱਲੋਂ ਨਿਵੇਦਕਾਂ ਨੂੰ ਹਥਿਆਰਾਂ ਦੇ ਲਾਈਸੈਂਸ ਜਾਰੀ ਕਰਨ ਵਾਸਤੇ ਡੋਪ ਟੈਸਟ ਨੂੰ ਲਾਜ਼ਮੀ ਬਣਾਏ ਜਾਣ ਦੇ ਲਏ ਗਏ ਫੈਸਲੇ ਤੋਂ ਤਕਰੀਬਨ ਛੇ ਮਹੀਨੇ ਬਾਅਦ ਇਹ ਫੈਸਲਾ ਲਿਆ ਹੈ।


