- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਮਨਪ੍ਰੀਤ 100 ਮੈਚ ਖੇਡਣ ਵਾਲੀ ਪਹਿਲੀ ਭਾਰਤੀ ਬਣੀ
ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ 100 ਟੀ-20 ਕੌਮਾਂਤਰੀ ਮੈਚ ਖੇਡਣ ਵਾਲੀ ਭਾਰਤ ਦੀ ਪਹਿਲੀ ਕ੍ਰਿਕਟਰ ਬਣ ਗਈ ਹੈ। ਹਰਮਨਪ੍ਰੀਤ ਨੇ ਇਹ ਉਪਲੱਬਧੀ ਦੱਖਣੀ ਅਫਰੀਕਾ ਖ਼ਿਲਾਫ਼ ਛੇਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਹਾਸਲ ਕੀਤੀ। ਉਹ ਮਹਿਲਾ ਅਤ ਪੁਰਸ਼ ਦੋਵਾਂ ਵਰਗਾਂ ਵਿੱਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਹੈ। ਹਰਮਨਪ੍ਰੀਤ ਮਗਰੋਂ ਮਹਿੰਦਰ ਸਿੰਘ ਧੋਨੀ ਅਤੇ ਰੋਹਿਤ ਸ਼ਰਮਾ ਦਾ ਨੰਬਰ ਆਉਂਦਾ ਹੈ, ਜਿਨ੍ਹਾਂ ਨੇ ਇੱਕ ਬਰਾਬਰ 98 ਮੈਚ ਖੇਡੇ ਹਨ। ਮਹਿਲਾ ਕ੍ਰਿਕਟਰ ਵਿੱਚ ਹਰਮਨਪ੍ਰੀਤ 100 ਟੀ-20 ਕੌਮਾਂਤਰੀ ਖੇਡਣ ਵਾਲੀ ਦੁਨੀਆਂ ਦੀ ਦਸਵੀਂ ਕ੍ਰਿਕਟਰ ਹੈ। ਭਾਰਤੀ ਮਹਿਲਾਵਾਂ ਵਿੱਚੋਂ ਉਸ ਮਗਰੋਂ ਮਿਤਾਲੀ ਰਾਜ (89) ਦਾ ਨੰਬਰ ਆਉਂਦਾ ਹੈ। ਪੁਰਸ਼ ਕ੍ਰਿਕਟਰਾਂ ਵਿੱਚ ਸਿਰਫ਼ ਸ਼ੋਇਬ ਮਲਿਕ (111) ਹੀ 100 ਤੋਂ ਵੱਧ ਟੀ-20 ਕੌਮਾਂਤਰੀ ਮੈਚ ਖੇਡ ਸਕਿਆ ਹੈ।


