- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਸ਼ ਵਰਧਨ ਬਣੇ ਅਮਰੀਕਾ ਚ ਭਾਰਤ ਦੇ ਨਵੇਂ ਰਾਜਦੂਤ
ਵਾਸ਼ਿੰਗਟਨ ਡੀ. ਸੀ. – ਚੰਗੇ ਨੀਤੀਵਾਨ ਹਰਸ਼ ਵਰਧਨ ਸ਼ਰਿੰਗਲਾ ਨੂੰ ਅਮਰੀਕਾ ‘ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਸ਼ਰਿੰਗਲਾ ਜੋ ਭਾਰਤੀ ਵਿਦੇਸ਼ੀ ਸੇਵਾਵਾਂ ਦੇ 1984 ਬੈਚ ਦੇ ਨੀਤੀਵਾਨ ਹਨ, ਜੋ ਨਵਤੇਜ ਸਿੰਘ ਸਰਨਾ ਦੀ ਜਗ੍ਹਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜਨਵਰੀ ਵਿੱਚ ਆਪਣਾ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਵਰਤਮਾਨ ਸਮੇਂ ਸ਼ਰਿੰਗਲਾ ਬੰਗਲਾਦੇਸ਼ ‘ਚ ਭਾਰਤੀ ਹਾਈ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਸੀਨੀਅਰ ਕੂਟਨੀਤਕ ਰੀਵਾ ਗਾਂਗੁਲੀ ਦਾਸ ਜੋ ਵਰਤਮਾਨ ਸਮੇਂ ਸੱਭਿਆਚਾਰ ਸਬੰਧੀ ਭਾਰਤੀ ਕੌਂਸਲ ਦੀ ਡਾਇਰੈਕਟਰ ਜਨਰਲ ਹਨ, ਨੂੰ ਬੰਗਲਾਦੇਸ਼ ਵਿੱਚ ਭਾਰਤੀ ਹਾਈ ਕਮਿਸ਼ਨਰ ਲਗਾਇਆ ਗਿਆ ਹੈ। ‘ਸਿੱਖਸ ਆਫ ਅਮਰੀਕਾ’ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਕਿਹਾ ਹੈ। ਹਰਸ਼ ਵਰਧਨ ਦੀ ਕਾਰਗੁਜ਼ਾਰੀ, ਕੁਮਿਨਿਟੀ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਸਰਕਾਰ ਦੀਆਂ ਪਾਲਿਸੀਆਂ ਨੂੰ ਦਿਆਨਤਦਾਰੀ ਨਾਲ ਨਿਭਾਉਣ ਸੰਬੰਧੀ ਉਨ੍ਹਾਂ ਦੀ ਇਹ ਨਿਯੁਕਤੀ ਕੀਤੀ ਗਈ ਹੈ। ਕੇਂਦਰੀ ਸਪਕੋਸਮੈਨ ਨੇ ਕਿਹਾ ਕਿ ਹਰਸ਼ ਵਰਧਨ ਅਮਰੀਕੀ ਸੰਬੰਧ ਤੇ ਨੀਤੀਆਂ ਨੂੰ ਹੋਰ ਮਜ਼ਬੂਤ ਕਰਨਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਮਨਾਉਣ ਵਿੱਚ ਅਹਿਮ ਰੋਲ ਤੇ ਯੋਗਦਾਨ ਪਾਉਣਗੇ। ਇਸ ਸੰਬੰਧੀ ਉਨ੍ਹਾਂ ਨੂੰ ਵਿਸਥਾਰ ਪੂਰਵਕ ਦੱਸਿਆ ਗਿਆ ਹੈ। ‘ਸਿੱਖਸ ਆਫ ਅਮਰੀਕਾ’ ਜਲਦੀ ਹੀ ਆਪਣੀ ਟੀਮ ਨਾਲ ਨਵੇਂ ਅੰਬੈਸਡਰ ਨੂੰ ਮਿਲ ਕੇ ਭਵਿੱਖ ਦੀ ਰੂਪ-ਰੇਖਾ ਸੰਬੰਧੀ ਜਾਣੂ ਕਰਾਵੇਗਾ।


