- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਸਿਮਰਤ ਬਾਦਲ ਨੇ ਜਤਾਇਆ ਡਰ ‘ਪੰਜਾਬ ’ਚ ਪੈਦਾ ਹੋ ਰਿਹੈ ਅੱਤਵਾਦ’
ਬਠਿੰਡਾ – ਬਠਿੰਡਾ ਦੌਰੇ ਤੇ ਆਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ ਅਤੇ ਬਰਗਾੜੀ ਮੋਰਚੇ ਪ੍ਰਤੀ ਨਵਾਂ ਸਵਾਲ ਪੈਦਾ ਕਰਦੇ ਹੋਏ ਡਰ ਜਤਾ ਦਿੱਤਾ ਹੈ ਕਿ ਪੰਜਾਬ ਵਿੱਚ ਅੱਤਵਾਦ ਦਾ ਡਰ ਪੈਦਾ ਹੋ ਰਿਹਾ ਹੈ ਜਿਸ ਪਾਸੇ ਕੈਪਟਨ ਸਰਕਾਰ ਦਾ ਕੋਈ ਧਿਆਨ ਨਹੀਂ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਅਮਨ ਵਿਰੋਧੀ ਤਾਕਤਾਂ ਨੂੰ ਸ਼ਹਿ ਦੇ ਰਹੇ ਹਨ ਜਦੋਂ ਕਿ ਫੌਜ ਮੁਖੀ ਵੀ ਪੰਜਾਬ ਵਿੱਚ ਫੈਲ ਰਹੇ ਅੱਤਵਾਦ ਦੇ ਡਰ ਦਾ ਖਦਸ਼ਾ ਜਾਹਰ ਕਰ ਚੁੱਕੇ ਹਨ। ਹਰਸਿਮਰਤ ਬਾਦਲ ਨੇ ਕੇਂਦਰੀ ਮੰਤਰੀ ਅਨੰਤ ਕੁਮਾਰ ਦੇ ਅਚਾਨਕ ਦੇਹਾਂਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਆਪਣੇ ਦਿਓਰ ਤੇ ਬਾਦਲ ਪਰਿਵਾਰ ਦੇ ਸੱਜਰੇ ਸ਼ਰੀਕ ਖਜਾਨਾ ਮੰਤਰੀ ਮਨਪ੍ਰੀਤ ਬਾਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਖਜਾਨਾ ਭਰਨ ਦੇ ਵਾਅਦੇ ਕਰਨ ਵਾਲੇ ਮਨਪ੍ਰੀਤ ਬਾਦਲ ਨੇ ਪੰਜਾਬ ਨੂੰ ਆਰਥਿਕ ਪੱਖੋਂ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਅਤੇ ਨਾ ਹੀ ਕੈਪਟਨ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਨੂੰ ਪੂਰਾ ਕਰ ਸਕੀ। ਉਹਨਾਂ ਦੋਸ਼ ਲਾਏ ਕਿ ਮਨਪ੍ਰੀਤ ਬਾਦਲ ਆਪਣੇ ਰਿਸ਼ਤੇਦਾਰ ਜੋਜੋ ਰਾਹੀਂ ਗੁੰਡਾ ਟੈਕਸ ਵਸੂਲ ਰਹੇ ਹਨ ਤੇ ਹੁਣ ਇਸ ਪਰਿਵਾਰ ਦੀ ਨਿਗਾਹ ਏਮਜ਼ ਹਸਪਤਾਲ ਦੇ ਨਿਰਮਾਣ ਦੇ ਟੈਂਡਰਾਂ ’ਤੇ ਹੈ। ਪਾਰਟੀ ਵਿੱਚੋਂ ਬਰਖਾਸਤ ਕੀਤੇ ਟਕਸਾਲੀ ਅਕਾਲੀਆਂ ਵੱਲੋਂ ਉਹਨਾ ਤੋਂ ਪਾਰਟੀ ਪ੍ਰਤੀ ਕੀਤੇ ਸੰਘਰਸ਼ ਦੀ ਜਵਾਬਦੇਹੀ ਕਰਨ ਦੇ ਪੁੱਛੇ ਸਵਾਲ ਤੇ ਬੋਲਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਜੋ ਲੀਡਰ ਪਾਰਟੀ ਦੇ ਨਹੀਂ ਬਣੇ ਉਹ ਆਮ ਲੋਕਾਂ ਦੇ ਕੀ ਬਨਣਗੇ ਤੇ ਹੁਣ ਉਹ ਜੋ ਮਰਜੀ ਕਹਿਣ ਪਾਰਟੀ ਨੂੰ ਕੋਈ ਨੁਕਸਾਨ ਨਹੀਂ। ਆਉਂਦੀਆਂ ਲੋਕ ਸਭਾ ਚੋਣਾ ਬਠਿੰਡਾ ਤੋਂ ਲੜਨ ਸਬੰਧੀ ਪੁੱਛੇ ਸਵਾਲ ਤੇ ਗੋਲਮੋਲ ਜਵਾਬ ਦਿੰਦਿਆ ਉਹਨਾਂ ਕਿਹਾ ਕਿ ਪਾਰਟੀ ਜਿੱਥੋਂ ਕਹੂ ਚੋਣ ਲੜਾਂਗੀ ਪਰ ਹਾਲੇ ਪਾਰਟੀ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸੇਵਾਦਾਰ ਅਮਿਤ ਰਤਨ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਆਦਿ ਹਾਜ਼ਰ ਸਨ।


