- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ‘ਚ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ
ਕੁਰੂਕਸ਼ੇਤਰ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ 17ਵੀਂ ਲੋਕਸਭਾ ਆਮ ਚੋਣਾਂ ਦੇ ਲਈ 23 ਮਈ ਦਾ ਦਿਨ ਬਹੁਤ ਮਹਤੱਵਪੂਰਣ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਦੇ ਨਤੀਜੇ ਐਲਾਨੇ ਜਾਣਗੇ ਅਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਪ੍ਰਮਾਣ ਪੱਤਰ ਜਾਰੀ ਕੀਤੇ ਜਾਣਗੇ। 27 ਮਈ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਇਸ ਦੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਜਾਵੇਗੀ। ਰਾਜੀਵ ਰੰਜਨ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਇਸ ਵਾਰ ਹਰ ਵਿਧਾਨ ਸਭਾ ਖੇਤਰ ਦੇ ਪੰਜ ਚੋਣ ਕੇਂਦਰਾਂ ਦੇ ਵੋਟੋਂ ਈ.ਵੀ.ਐਮ. ਮਸ਼ੀਨਾਂ ਤੋਂ ਬਾਅਦ ਵੀ.ਵੀ.ਪੈਟ ਮਸ਼ੀਨਾਂ ਦੀ ਵੋਟਰ ਸਲਿਪ ਦੀ ਗਿਣਤੀ ਮੈਨੁਅਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਵੋਟਾਂ ਦੇ ਮਿਲਾਨ ਬਾਅਦ ਹੀ ਨਤੀਜੇ ਐਲਾਨ ਕੀਤੇ ਜਾਣਗੇ। ਇਸ ਲਈ ਲੋਕ ਨਤੀਜੇ ਲਈ ਤਸੱਲੀ ਰੱਖਣ।


