- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਓ. ਐਸ. ਡੀ. ਅਤੇ ਸਲਾਹਕਾਰਾਂ ਵਲੋਂ ਅਸਤੀਫਾ
ਨਵੀਂ ਦਿੱਲੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ 3 ਵਿਸ਼ੇਸ਼ ਕਾਰਜਕਾਰੀ ਅਧਿਕਾਰੀਆਂ ਅਤੇ 4 ਸਲਾਹਕਾਰਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ| ਜਿਕਰਯੋਗ ਹੈ ਕਿ ਇਨ੍ਹਾਂ ਸਾਰਿਆਂ ਨੇ 21 ਸਤੰਬਰ 2019 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਲਗਾਏ ਗਏ ਚੋਣ ਜ਼ਾਬਤੇ ਦੇ ਤਰੁੰਤ ਬਾਅਦ ਆਪਣਾ ਅਸਤੀਫੇ ਮੁੱਖ ਮੰਤਰੀ ਨੂੰ ਸੌਂਪ ਦਿੱਤੇ ਸਨ| 3 ਮੁੱਖ ਕਾਰਜਕਾਰੀ ਅਧਿਕਾਰੀਆਂ ਨੇ ਆਪਣੇ ਅਸਤੀਫੇ ਸੌਂਪੇ ਹਨ| ਉਨ੍ਹਾਂ ਵਿੱਚ ਚੀਫ ਕਾਰਜਕਾਰੀ ਅਧਿਕਾਰੀ ਨੀਰਜ ਦਫਤਾਰ, ਕਾਰਜਕਾਰੀ ਭੁਪੇਸ਼ਵਰ ਦਿਆਲ ਅਤੇ ਅਮਰਿੰਦਰ ਸਿੰਘ ਸ਼ਾਮਲ ਹਨ| ਇਸ ਤੋਂ ਇਲਾਵਾ ਸਲਾਹਕਾਰਾਂ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੈਨ ਅਤੇ ਅਮਿਤ ਆਰੀਆ, ਰਾਜਨੀਤਿਕ ਸਲਾਹਕਾਰ ਦੀਪਕ ਮੰਗਲਾ ਅਤੇ ਅਜੈ ਗੌਰ ਸ਼ਾਮਲ ਹਨ| ਇਨ੍ਹਾਂ ਸਾਰਿਆਂ ਨੇ 21 ਸਤੰਬਰ ਨੂੰ ਹੀ ਆਪਣੇ ਅਸਤੀਫੇ ਭੇਜ ਦਿੱਤੇ ਸਨ, ਜਿਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ| ਹੁਣ ਇਹ ਸਾਰੇ ਪਾਰਟੀ ਸੰਗਠਨ ਲਈ ਕੰਮ ਕਰਨਗੇ| ਚੋਣ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਣਗੇ| ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਚੁੱਕਾ ਹੈ| 21 ਅਕਤੂਬਰ ਨੂੰ ਹਰਿਆਣਾ ਵਿੱਚ ਵੋਟਿੰਗ ਹੋਵੇਗੀ ਅਤੇ ਇਸ ਦੇ ਤਿੰਨ ਦਿਨ ਬਾਅਦ 24 ਅਕਤੂਬਰ ਨੂੰ ਨਤੀਜੇ ਆਉਣਗੇ| ਸ਼ਨੀਵਾਰ ਨੂੰ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਸੀ ਕਿ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਹਰਿਆਣਾ ਵਿੱਚ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ|


