ਹਰਿਆਣਾ ਦੇ ਮੁੱਖ ਮੰਤਰੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ – ਹਰਿਆਣਾ ਵਿਚ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਵੱਖ-ਵੱਖ ਥਾਂਵਾਂ ‘ਤੇ ਮਨਾਈ ਗਈ| ਇਸ ਮੌਕੇ ‘ਤੇ ਰਾਜ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੂਬਾ ਵਾਸੀਆਂ ਸਮੇਤ ਹੋਰ ਲੋਕਾਂ ਨੇ ਉਨਾਂ ਨੂੰ ਯਾਦ ਕਰਦੇ ਹੋਏ ਉਨਾਂ ਨੇ ਸ਼ਰਧਾਂਜਲੀ ਦਿੱਤੀ| ਸ਼ਰਧਾਂਜਲੀ ਪ੍ਰੋਗ੍ਰਾਮਾਂ ਵਿਚ ਸਾਰੇ ਲੋਕਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੌਜੁਆਨ ਪੀੜੀ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਮਹਾਤਮਾ ਗਾਂਧੀ ਵੱਲੋਂ ਵਿਖਾਏ ਗਏ ਸੱਚ ਅਤੇ ਅਹਿੰਸਾ ਦੇ ਰਸਤੇ ਦਾ ਪਾਲਣ ਕਰਨ ਅਤੇ ਉਨਾਂ ਦੇ ਸਪਨਿਆਂ ਦੇ ਭਾਰਤ ਦਾ ਨਿਰਮਾਣ ਕਰਨ ਵਿਚ ਹਰ ਨਾਗਗਰਕ ਆਪਣਾ ਪੂਰਾ ਯੋਗਦਾਨ ਦੇਣ| ਉਨਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਦੇਸ਼ ਨੂੰ ਬਿਨਾਂ ਹਥਿਆਰ ਚੁੱਕੇ ਅਹਿੰਸਾ ਦੇ ਰਸਤੇ ‘ਤੇ ਚਲ ਕੇ ਆਜਾਦੀ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ|

VIA PUNJAB