- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਵਾਸੀਆਂ ਤੋਂ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਡਰਣ ਜਾਂ ਘਬਰਾਉਣ ਦੀ ਲੋਂੜ ਨਹੀਂ ਹੈ। ਇਸ ਵਾਇਰਸ ਤੋਂ ਬਚਾਉਣ ਲਈ ਸਫਾਈ ‘ਤੇ ਧਿਆਨ ਰੱਖਣ, ਖੰਘਦੇ ਤੇ ਛਿਕਦੇ ਸਮੇਂ ਮੂੰਹ ਤੇ ਨੱਕ ‘ਤੇ ਰੁਮਾਲ ਰੱਖਣ। ਹੱਥਾਂ ਨੂੰ ਸਾਬਨ ਨਾਲ ਵਾਰ-ਵਾਰ ਧੋਣ ਅਤੇ ਭੀੜ ਵਾਲੀ ਥਾਂਵਾਂ ‘ਤੇ ਜਾਣ ਤੋਂ ਬਚਣ, ਜੇਕਰ ਜਾਣਾ ਵੀ ਤਾਂ ਮਾਸਕ ਪਾ ਕੇ ਜਾਣ। ਅੱਜ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜਾਣਦੇ ਹਾਂ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਸ ਨੂੰ ਮਹਾਮਾਰੀ ਐਲਾਨਿਆ ਹੈ। ਭਾਰਤ ਵਿਚ ਵੀ ਇਹ ਆ ਚੁੱਕੀ ਹੈ। ਆਪ ਜੀ ਤੋਂ ਅਪੀਲ ਹੈ ਕਿ ਇਸ ਵਾਇਰਸ ਤੋਂ ਨਾ ਤਾਂ ਡਰੋਂ, ਨਾ ਹੀ ਘਬਰਾਉਣ।


