- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਵੱਖ-ਵੱਖ ਨਿਰਮਾਣ ਕੰਮਾਂ ਨੂੰ ਪ੍ਰਸ਼ਾਸਨਿਕ ਮਨਜ਼ੂਰੀ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲ੍ਹਾ ਅੰਬਾਲਾ ਵਿਚ ਅੰਬਾਲਾ ਕੈਂਟ ਵਿਚ ਟਾਂਗਰੀ ਨਦੀ ਬੰਨ੍ਹ ਤੋਂ ਘਸਤੀਪੁਰ ਰੇਲਵੇ ਕ੍ਰਾਂਸਿੰਗ ਤੋਂ ਸੜਕ ਨਿਰਮਾਣ ਲਈ 5.23 ਕਰੋੜ ਰੁਪਏ ਤੋਂ ਵੱਧ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਤੋਂ ਇਲਾਵਾ, ਉਨ੍ਹਾਂ ਨੇ ਜਿਲ੍ਹਾ ਸਿਰਸਾ ਵਿਚ ਰਾਜਸਤਾਨ ਸੀਮਾ ‘ਤੇ ਭਾਰੂਖੇੜਾ ਤੋਂ ਚੈਟਾਲਾ ਤਕ ਦੀ ਸੜਕ ਦੇ ਚੌੜੀਕਰਣ ਅਤੇ ਮਜਬੂਤੀਕਰਣ ਲਈ 4.07 ਕਰੋੜ ਰੁਪਏ ਤੋਂ ਵੱਧ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ। ਸਥਾਨਕ ਮਾਰਗਾਂ ‘ਤੇ ਰਾਜ ਸੜਕ ਟੈਕਸ/ਯਾਤਰੀ ਟੈਕਸ ਦੇ ਭੁਗਤਾਨ ਵਿਚ ਸੀ.ਟੀ.ਯੂ. ਦੀ ਬੱਸਾਂ ਨੂੰ ਛੋਟ ਦੇਣ ਲਈ 29 ਸਤੰਬਰ, 2017 ਦੀ ਨੋਟੀਫਿਕੇਸ਼ਨ ਵਿਚ ਸੋਧ ਤਹਿਤ ਟ੍ਰਾਂਸਪੋਰਟ ਵਿਭਾਗ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ।


