- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਘਰ ਸੀ. ਬੀ. ਆਈ ਦਾ ਛਾਪਾ
ਰੋਹਤਕ – ਸੀ.ਬੀ.ਆਈ. ਨੇ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਰੋਹਤਕ ਸਥਿਤ ਘਰ ਤੇ ਛਾਪਾ ਮਾਰਿਆ| ਸੀ.ਬੀ.ਆਈ. ਅਧਿਕਾਰੀ ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਉੱਥੋਂ ਬਾਹਰ ਜਾਣ ਦੀ ਮਨਜ਼ੂਰੀ ਨਹੀਂ ਦੇ ਰਹੇ ਹਨ| ਇਹ ਛਾਪੇਮਾਰੀ ਗੁਰੂਗ੍ਰਾਮ ਵਿੱਚ ਕਥਿਤ ਭੂਮੀ ਘੁਟਾਲੇ ਨਾਲ ਜੁੜੀ ਹੋਈ ਹੈ| ਇਕ ਨਿਊਜ਼ ਏਜੰਸੀ ਅਨੁਸਾਰ,”ਸੀ.ਬੀ.ਆਈ. ਕਥਿਤ ਜ਼ਮੀਨ ਘੁਟਾਲਾ ਮਾਮਲੇ ਦੇ ਸਿਲਸਿਲੇ ਵਿੱਚ ਦਿੱਲੀ-ਐੱਨ.ਸੀ.ਆਰ. ਸਮੇਤ 30 ਤੋਂ ਵਧ ਥਾਂਵਾਂ ਤੇ ਛਾਪੇਮਾਰੀ ਕਰ ਰਹੀ ਹੈ| ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਨੇ ਇਹ ਛਾਪਾ ਸਾਲ 2005 ਵਿੱਚ ਐਸੋਸੀਏਟਡ ਜਨਰਲਸ ਲਿਮਟਿਡ (ਏ.ਜੇ.ਐਲ.) ਨੂੰ ਗਲਤ ਤਰੀਕੇ ਨਾਲ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿੱਚ ਮਾਰਿਆ ਹੈ| ਇਕ ਰਿਪੋਰਟ ਅਨੁਸਾਰ ਸੀ.ਬੀ.ਆਈ. ਨੇ ਹੁਡਾ ਦੇ ਖਿਲਾਫ ਇਕ ਨਵਾਂ ਮਾਮਲਾ ਵੀ ਦਰਜ ਕੀਤਾ ਹੈ| ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਕਾਂਗਰਸ ਨੇਤਾ ਮੋਤੀਲਾਲ ਵੋਰਾ ਅਤੇ ਏ.ਜੇ.ਐਲ. ਦੇ ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ| ਹਾਲ ਹੀ ਵਿੱਚ ਹਰਿਆਣਾ ਦੇ ਰਾਜਪਾਲ ਨਾਰਾਇਣ ਆਰੀਆ ਨੇ ਬਹੁਚਰਚਿਤ ਏ.ਜੇ.ਐਲ. ਮਾਮਲੇ ਵਿੱਚ ਸੀ.ਬੀ.ਆਈ. ਨੂੰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਖਿਲਾਫ ਦੋਸ਼ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ| ਸਾਬਕਾ ਮੁੱਖ ਮੰਤਰੀ ਤੇ ਏ.ਜੇ.ਐਲ. ਨੂੰ ਉਸ ਦੇ ਅਖਬਾਰ ‘ਨੈਸ਼ਨਲ ਹੈਰਾਲਡ’ ਲਈ ਪੰਚਕੂਲਾ ਵਿੱਚ ਨਿਯਮਾਂ ਦੇ ਖਿਲਾਫ ਜ਼ਮੀਨ ਅਲਾਟ ਕਰਨ ਦਾ ਦੋਸ਼ ਹੈ| ਮੌਜੂਦਾ ਭਾਜਪਾ ਸਰਕਾਰ ਨੇ ਸਾਲ 2016 ਵਿੱਚ ਇਹ ਮਾਮਲਾ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤਾ ਸੀ| ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੁੱਡਾ ਦੇ ਸ਼ਾਸਨਕਾਲ ਨੂੰ ਮੁੱਦਾ ਬਣਾਇਆ ਸੀ ਅਤੇ ਸੱਤਾ ਹਾਸਲ ਕਰਦੇ ਹੋਏ ਵੱਖ-ਵੱਖ ਮਾਮਲਿਆਂ ਤੇ ਜਾਂਚ ਕਰਵਾਈ|


