- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਪੁਲਿਸ ਨੇ ਤਿੰਨ ਲੋਕਾਂ ਨੂੰ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਦੇ ਨਾਲ ਕਾਬੂ ਕੀਤਾ
ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਜਿਲਾ ਸਿਰਸਾ ਤੋਂ ਕਾਰ ਸਵਾਰ ਤਿੰਨ ਲੋਕਾਂ ਨੂੰ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਦੇ ਨਾਲ ਕਾਬੂ ਕੀਤਾ ਹੈ।ਚੈਕਿੰਗ ਦੌਰਾਨ ਸਿਰਸਾ ਦੇ ਮੋਰੀਵਾਲਾ ਵਿਚ ਫਤਿਹਾਬਾਦ ਵੱਲੋਂ ਆ ਰਹੀ ਕਾਰ ਵਿਚ ਸਵਾਰ ਲਕਾਂ ਨੇ ਪੁਲਿਸ ਪਾਰਟੀ ਦੀ ਦੇਖ ਕੇ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕਾਰ ਸਵਾਰ ਲੋਕਾਂ ਨੂੰ ਕਾਬੂ ਕਰ ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਦੇ ਕਬਜੇ ਤੋਂ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਦੋਸ਼ੀਆਂ ਦੀ ਪਹਿਚਾਨ ਗੁਰਪ੍ਰੀਤ ਸਿੰਘ, ਤਰਸੇਮ ਅਤੇ ਸਵਰਣ ਸਿੰਘ ਉਰਫ ਕਾਲਾ ਵਜੋ ਹੋਈ ਹੈ। ਉਨ੍ਹਾਂ ਨੇ ਦਸਿਆ ਕਿ ਫੜੇ ਗਏ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਰਿਮਾਂਡ ਸਮੇਂ ਦੌਰਾਨ ਤਸਕਰੀ ਦੇ ਇਸ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਦੇ ਬਾਰੇ ਵਿਚ ਨਾਂਅ ਪਤਾ ਮਾਲੂਮ ਕਰ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।ਵਰਨਣਯੋਗ ਹੈ ਕਿ ਨਸ਼ੀਲੇ ਪਦਾਰਥ ਤਸਕਰੀ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕਲ ਜਿਲ੍ਹਾ ਸਿਰਸਾ ਤੋਂ ਇਕ ਮਹਿਲਾ ਸਮੇਤ ਕਾਰਜ ਸਵਾਰ ਚਾਰ ਲੋਕਾਂ ਨੂੰ ਕਾਬੂ ਕਰ ਉਨ੍ਹਾਂ ਦੇ ਕਬਜੇ ਤੋਂ 50 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ।


