- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਵੱਲੋਂ ਐਲਾਨੇ ਗਏ ਵਿਕਾਸ ਕੰਮਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ
ਕੁਰੂਕਸ਼ੇਤਰ – ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਐਲਾਨਾਂ ਗਏ ਵਿਕਾਸ ਕੰਮਾਂ ਦੀ ਗਤੀ ਨੂੰ ਹੋਰ ਵੱਧ ਤੇਜ ਕਰ ਦਿੱਤਾ ਹੈ। ਅੱਜ ਇੱਥੇ ਮਿੰਨੀ ਸਕੱਤਰੇਤ ਵਿਚ ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਵਿਜੀਲੈਂਸ, ਮੱਛੀ, ਮਾਲ, ਆਪਦਾ ਪ੍ਰਬੰਧਨ ਤੇ ਚੱਕਬੰਦੀ ਵਿਭਾਗਾਂ ਦੀ ਵਧੀਕ ਮੁੱਖ ਸਕੱਤਰ ਨਵਰਾਜ ਸੰਧੂ ਨੇ 6 ਵਿਧਾਨਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਉਨਾਂ ਦੇ ਵਿਧਾਨਸਭਾ ਹਲਕਿਆਂ ਦੀ ਮੁੱਖਮੰਤਰੀ ਵਲੋਂ ਕੀਤੇ ਗਏ ਐਲਾਨਾਂ ਦੀ ਸਮੀਖਿਆ ਕੀਤੀ। ਇਸ ਮੌਕੇ ‘ਤੇ ਆਯੋਜਿਤ ਮੀਟਿੰਗ ਵਿਚ ਅਸੰਧ ਦੇ ਵਿਧਾਇਕ ਬਖ਼ਸ਼ੀਸ਼ ਸਿੰਘ ਵਿਕਰ, ਨੀਲੋਖੇੜੀ ਦੇ ਵਿਧਾਇਕ ਭਗਵਾਨ ਦਾਸ ਕਬੀਰਪੰਥੀ, ਲਾਡਵਾ ਦੇ ਵਿਧਾਇਕ ਪਵਨ ਸੈਣੀ, ਘਰੋਂਡਾ ਦੇ ਵਿਧਾਇਕ ਹਰਵਿੰਦਰ ਕਲਿਆਣ ਤੇ ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਮੁੱਖ ਮੰਤਰੀ ਐਲਾਨਾਂ ਦੇ ਕੰਮਾਂ ਦੀ ਦੇਖ ਰੇਖ ਕਰ ਰਹੇ ਵਧੀਕ ਮੁੱਖ ਸਕੱਤਰ ਟੀ.ਸੀ.ਗੁਪਤਾ, ਮੁੱਖ ਮੰਤਰੀ ਦੇ ਓਐਸਡੀ ਅਮਰੇਂਦਰ ਸਿੰਘ ਤੇ ਅਮਰਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰ ਹਾਜਿਰ ਸਨ।


