- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਨ੍ਹਾਂ ਕਾਲਜਾਂ ਨੇ ਹੁਣ ਤਕ ਨਹੀਂ ਲਗਾਏ ਹਨ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਸੀਸੀਟੀਵੀ ਕੈਮਰੇ ਲਗਾਉਣ ਨੁੰ ਕਿਹਾ ਗਿਆ ਹੈ। ਹਰਿਆਣਾ ਦੇ ਉੱਚੇਰੀ ਸਿਖਿਆ ਵਿਭਾਗ ਦੇ ਮਹਾਨਿਦੇਸ਼ਕ ਵੱਲੋਂ ਸੂਬੇ ਦੇ ਏਡਿਡ ਕਾਲਜਾਂ ਤੇ ਸਵੈ ਵਿੱਤਪੋਸ਼ਿਤ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨੇ। ਕਾਲਜਾਂ ਦੇ ਕੈਂਪਸ ਦਾ ਪ੍ਰਭਾਵੀ ਨਿਗਰਾਨੀ ਤੇ ਦੇਖਰੇਖ ਦੇ ਲਈ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ। ਜੇਕਰ ਹੁਣ ਤਕ ਕਿਸੇ ਕਾਲਜ ਕੈਂਪਸ ਵਿਚ ਸੀਸੀਟੀਵੀ ਕੈਮਰੇ ਨਹੀਂ ਲਗਾਏ ਗਏ ਹਨ ਤਾਂ ਜਲਦੀ ਤੋਂ ਜਲਦੀ ਨਾਲ ਲਗਵਾ ਲੈਣੇ ਚਾਹੀਦੇ ਹਨ।ਉਨ੍ਹਾਂ ਨੇ ਦਸਿਆ ਕਿ ਉਕਤ ਸਾਰੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ 14 ਜਨਵਰੀ, 2021 ਤਕ ਵਿਭਾਗ ਦੇ ਮੁੱਖ ਦਫਤਰ ਵਿਚ ਸੀਸੀਟੀਵੀ ਕੈਮਰਿਆਂ ਦਾ ਵੇਰਵਾ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।


