- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਵਾਬਾਜ਼ੀ ਖੇਤਰ ਦੀ ਸੁਰੱਖਿਆ ਨਜ਼ਰਅੰਦਾਜ਼ ਨਹੀਂ ਕਰ ਸਕਦੇ : ਰਾਜਨਾਥ
ਨਵੀਂ ਦਿੱਲੀ – ਸਾਲ 2009 ਵਿੱਚ ਸਾਹਮਣੇ ਆਏ ‘ਅੰਡਰਵੀਅਰ ਬੰਬਾਰ’ ਦਾ ਚੇਤਾ ਕਰਦਿਆਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਖਿਆ ਕਿ ਦਹਿਸ਼ਤਗਰਦ ਕੌਮਾਂਤਰੀ ਉਡਾਣਾਂ ਨੂੰ ਨਿਸ਼ਾਨਾ ਬਣਾਉਣ ਲਈ ਆਪਣੀਆਂ ਹੱਦਾਂ ਮੋਕਲੀਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 40 ਛੋਟੇ ਹਵਾਈ ਅੱਡਿਆਂ ਅਤੇ ਹੈਲੀਪੋਰਟਾਂ ਦੀ ਸੁਰੱਖਿਆ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਕੇਂਦਰੀ ਗ੍ਰਹਿ ਮੰਤਰੀ ਨੇ ਇੱਥੇ ‘ਕੌਮਾਂਤਰੀ ਸ਼ਹਿਰੀ ਹਵਾਬਾਜ਼ੀ ਸੁਰੱਖਿਆ’ ਬਾਰੇ ਦੋ ਰੋਜ਼ਾ ਸੈਮੀਨਾਰ ਦਾ ਉਦਘਾਟਨ ਕਰਦਿਆਂ ਕਿਹਾ ‘‘ ਸ਼ਹਿਰੀ ਹਵਾਬਾਜ਼ੀ ਸੈਕਟਰ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਜਦੋਂ ਕਦੇ ਵੀ ਹਮਲਾ ਹੁੰਦਾ ਹੈ ਤਾਂ ਦੁਨੀਆ ਦਾ ਕੇਂਦਰਬਿੰਦੂ ਬਣ ਜਾਂਦਾ ਹੈ। ਆਮ ਤੌਰ ’ਤੇ ਇਨ੍ਹਾਂ ਘਟਨਾਵਾਂ ਦੇ ਭੂ-ਰਾਜਸੀ ਸਿੱਟੇ ਨਿਕਲਦੇ ਹਨ। ਉਨ੍ਹਾਂ ਕਿਹਾ ‘‘ 2001 ਵਿਚ ਜੁੱਤੀ ਬੰਬਾਰ, 2006 ਵਿਚ ਵਰਤੇ ਗਏ ਤਰਲ ਵਿਸਫ਼ੋਟਕ ਅਤੇ 2009 ਵਿਚ ਐਮਸਟ੍ਰਡਮ ਵਿਚ ਅੰਡਰਵੀਅਰ ਬੰਬਾਰ ਦੀਆਂ ਘਟਨਾਵਾਂ ਤੋਂ ਸਾਫ਼ ਸੰਕੇਤ ਮਿਲਦਾ ਹੈ ਕਿ ਦਹਿਸ਼ਤਗਰਦ ਹਵਾਬਾਜ਼ੀ ਖੇਤਰ ਨੂੰ ਨਿਸ਼ਾਨਾ ਬਣਾਉਣ ਲਈ ਆਪੋ ਆਪਣੀਆਂ ਹੱਦਾਂ ਵਧਾ ਰਹੇ ਹਨ।


