- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਸਪਤਾਲ ਚ ਸਾਰੀਆਂ ਸੇਵਾਵਾਂ ਬਹਾਲ, ਵਾਰਡ ਚ ਵਾਪਸ ਭੇਜੇ ਗਏ ਮਰੀਜ਼
ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਦੇ ਕੰਪਲੈਕਸ ਵਿਚ ਅੱਗ ਲੱਗਣ ਦੀ ਘਟਨਾ ਦੇ ਇਕ ਦਿਨ ਬਾਅਦ ਐਤਵਾਰ ਨੂੰ ਹਸਪਤਾਲ ਨੇ ਪੂਰੀ ਤਰ੍ਹਾਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ ‘ਤੇ ਜਿਨ੍ਹਾਂ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ ਸੀ, ਉਨ੍ਹਾਂ ਨੂੰ ਮੁੜ ਤੋਂ ਵਾਰਡ ‘ਚ ਵਾਪਸ ਲਿਜਾਇਆ ਗਿਆ। ਹਸਪਾਤਾਲ ਵਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਹਸਪਤਾਲ ‘ਚ ਸਥਿਤੀ ਦੀ ਸਮੀਖਿਆ ਕੀਤੀ।ਓਧਰ ਏਮਜ਼ ਪ੍ਰਸ਼ਾਸਨ ਨੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਅੰਦਰੂਨੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਚਾਅ ਉਪਾਵਾਂ ਨੂੰ ਹੋਰ ਮਜ਼ਬੂਤ ਕੀਤਾ ਹੈ। ਹਸਪਤਾਲ ਦੇ ਸੂਤਰਾਂ ਮੁਤਾਬਕ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਏਮਜ਼ ਦੇ ਡਾਇਰੈਕਟਰ ਅਤੇ ਸੀਨੀਅਰ ਫੈਕਲਟੀ ਮੈਂਬਰਾਂ ਨਾਲ ਸਵੇਰੇ ਸਥਿਤੀ ਦਾ ਜਾਇਜ਼ਾ ਲਿਆ। ਇੱਥੇ ਦੱਸ ਦੇਈਏ ਕਿ ਏਮਜ਼ ਦੇ ਟੀਚਿੰਗ ਬਲਾਕ ਵਿਚ ਸ਼ਨੀਵਾਰ ਭਾਵ ਕੱਲ ਸ਼ਾਮ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ ਜਾਂਚ ਨਮੂਨੇ ਅਤੇ ਮੈਡੀਕਲ ਰਿਪੋਰਟਾਂ ਬਰਬਾਦ ਹੋ ਗਏ ਸਨ।


