- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਸਪਤਾਲ ਵਿੱਚ ਨਵਾਜ਼ ਸ਼ਰੀਫ ਦੇ ਵਾਰਡ ਨੂੰ ਐਲਾਨਿਆ ਗਿਆ ‘ਜੇਲ’
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ ਵਿਚ ਭਰਤੀ ਕਰਵਾਇਆ ਗਿਆ ਹੈ| ਅਦਿਆਲਾ ਜੇਲ ਵਿਚ ਸਜ਼ਾ ਕੱਟ ਰਹੇ ਨਵਾਜ਼ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ| ਉਨ੍ਹਾਂ ਦੀ ਮੈਡੀਕਲ ਜਾਂਚ ਕਰਨ ਵਾਲੇ ਡਾਕਟਰਾਂ ਨੇ ਵੀ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਏ ਜਾਣ ਦੀ ਗੱਲ ਕਹੀ ਸੀ| ਜਾਣਕਾਰੀ ਮੁਤਾਬਕ ਹਸਪਤਾਲ ਦੇ ਜਿਸ ਵਾਰਡ ਵਿਚ ਨਵਾਜ਼ ਸ਼ਰੀਫ ਨੂੰ ਭਰਤੀ ਕਰਵਾਇਆ ਗਿਆ ਹੈ, ਉਸ ਵਾਰਡ ਮਤਲਬ ਕਾਰਡੀਅਕ ਸੈਂਟਰ ਨੂੰ ਜੇਲ ਐਲਾਨ ਕਰ ਦਿੱਤਾ ਗਿਆ ਹੈ| ਪਾਕਿਸਤਾਨੀ ਮੀਡੀਆ ਮੁਤਾਬਕ ਮੈਡੀਕਲ ਕਾਲਜ ਦੇ ਚੀਫ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰਡ ਨੂੰ ਹੁਣ ਜੇਲ ਦੀ ਤਰ੍ਹਾਂ ਹੀ ਦੇਖਿਆ ਜਾਵੇਗਾ| ਹਸਪਤਾਲ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਇਹ ਵਾਰਡ ਹੁਣ ਜੇਲ ਦੀ ਤਰ੍ਹਾਂ ਉਦੋਂ ਤੱਕ ਰਹੇਗਾ, ਜਦੋਂ ਤੱਕ ਨਵਾਜ਼ ਸ਼ਰੀਫ ਇੱਥੇ ਭਰਤੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲੇਗਾ| ਨਵਾਜ਼ ਦੀ ਸੁਰੱਖਿਆ ਵਿਵਸਥਾ ਦੇ ਬਾਰੇ ਵਿਚ ਜਾਣਕਾਰੀ ਇਸਲਾਮਾਬਾਦ ਰਾਜਧਾਨੀ ਖੇਤਰੀ ਪੁਲੀਸ ਦੇਵੇਗੀ|


